ਬਰਨਾਲਾ : ਜ਼ਿਲਾ ਪੱਧਰੀ ਪੈਨਸ਼ਨ ਅਦਾਲਤ ਸਥਾਨਕ ਜ਼ਿਲਾ ਰੈਡ ਕਰਾਸ ਭਵਨ ਬਰਨਾਲਾ ਦੇ ਮੀਟਿੰਗ ਹਾਲ ਵਿਖੇ 24 ਮਾਰਚ 2021 ਨੂੰ ਲਗਾਈ ਜਾ ਰਹੀ ਹੈ, ਜਿਸ ਵਿੱਚ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਸਬੰਧੀ ਸੁਣਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਖੇਤੀਬਾੜੀ ਵਿਭਾਗ ਵੱਲੋੋਂ ਪਿੰਡ ਕੋੋਟਦੂਨਾ ’ਚ ਕਿਸਾਨ ਜਾਗਰੁਕਤਾ ਕੈਂਪ
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿੱਚ ਪੰਜਾਬ ਸਰਕਾਰ ਦੀ ਨੌਕਰੀ ਤੋਂ ਸੇਵਾਮੁਕਤ ਪੈਨਸ਼ਨਰਾਂ ਦੀਆਂ ਮੁਸ਼ਕਲਾਂ/ਸ਼ਿਕਾਇਤਾਂ ਦੇ ਨਿਬੇੜੇ ਲਈ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਵੱਲੋਂ ਪੈਨਸ਼ਨ ਅਦਾਲਤ ਲਗਾਈ ਜਾਵੇਗੀ।