Friday, November 22, 2024

Chandigarh

ਪਟਿਆਲਾ ਤੋਂ ਪੀ.ਆਰ.ਟੀ.ਸੀ. ਦੀ ਸੁਪਰ ਲਗਜ਼ਰੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ ਅੱਜ (15 ਜੂਨ ਨੂੰ) ਹੋਵੇਗੀ ਰਵਾਨਾ

June 15, 2022 10:30 AM
SehajTimes

ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਤਹਿਤ ਪਟਿਆਲਾ ਬੱਸ ਅੱਡੇ ਤੋਂ ਵੀ ਪਹਿਲੇ ਦਿਨ ਸ਼ਾਮ 4 ਵਜੇ ਇੱਕ ਬੱਸ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਹੋਵੇਗੀ। ਜਦੋਂਕਿ 16 ਜੂਨ ਤੋਂ ਰੋਜ਼ਾਨਾ ਦੁਪਹਿਰ 12.40 ਵਜੇ ਅਤੇ ਦੂਜੀ ਬੱਸ ਸ਼ਾਮ 4 ਵਜੇ ਨਵੀਂ ਦਿੱਲੀ ਹਵਾਈ ਅੱਡੇ ਲਈ ਜਾਵੇਗੀ। ਇਨ੍ਹਾਂ ਬੱਸਾਂ ਦਾ ਕਿਰਾਇਆ 835 ਰੁਪਏ ਪ੍ਰਤੀ ਸਵਾਰੀ ਹੋਵੇਗਾ ਅਤੇ ਇਸ ਦੀ ਬੂਕਿੰਗ ਆਨਲਾਈਨ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਪੈਪਸੂਆਨਲਾਈਨ ਡਾਟ ਕਾਮ ਵੈੱਬਸਾਈਟ ਤੋਂ ਕਰਵਾਈ ਜਾ ਸਕੇਗੀ।
ਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਦੁਪਹਿਰ 12 ਵਜੇ ਪਟਿਆਲਾ ਤੋਂ ਜਾਣ ਵਾਲੀ ਬੱਸ ਨਵੀਂ ਦਿੱਲੀ ਹਵਾਈ ਅੱਡੇ 'ਤੇ ਸ਼ਾਮ 06.40 ਵਜੇ ਪੁੱਜ ਜਾਵੇਗੀ ਅਤੇ ਇਹ ਉੱਥੋਂ ਸਵੇਰੇ 01.30 ਵਜੇ ਪਟਿਆਲਾ ਲਈ ਚੱਲੇਗੀ। ਜਦੋਂਕਿ ਸ਼ਾਮ 04.00 ਵਜੇ ਪਟਿਆਲਾ ਤੋਂ ਚੱਲਣ ਵਾਲੀ ਦੂਜੀ ਬੱਸ ਰਾਤ 10.00 ਵਜੇ ਨਵੀਂ ਦਿੱਲੀ ਹਵਾਈ ਅੱਡੇ 'ਤੇ ਪੁੱਜੇਗੀ ਅਤੇ ਉੱਥੋਂ ਅਗਲੀ ਸਵੇਰ 06.00 ਵਜੇ ਵਾਪਸੀ ਲਈ ਰਵਾਨਾ ਹੋਵੇਗੀ।
ਐਮ.ਡੀ. ਨੇ ਨਵੀਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਸਵਾਰੀਆਂ ਅਤੇ ਐਨ.ਆਰ.ਆਈਜ.  ਸਮੇਤ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ