Friday, September 20, 2024

Chandigarh

ਡੇਂਗੂ ਦੀ ਰੋਕਥਾਮ ਲਈ ਘਰ-ਘਰ ਚੈਕਿੰਗ, ਕੂਲਰ ਵਿਚੋਂ ਮਿਲਿਆ ਲਾਰਵਾ

June 16, 2022 10:04 AM
SehajTimes
ਐਸ ਏ ਐਸ ਨਗਰ : ਡੇਂਗੂ ਜਿਹੀ ਜਾਨਲੇਵਾ ਬੀਮਾਰੀ ਦੀ ਰੋਕਥਾਮ ਲਈ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮਾਂ ਨੇ ਪਿੰਡ ਜੁਝਾਰ ਨਗਰ ਅਤੇ ਬਹਿਲੋਲਪੁਰ ਵਿਖੇ ਘਰ-ਘਰ ਜਾ ਕੇ ਚੈਕਿੰਗ ਕੀਤੀ। ਡਾ. ਅਲਕਜੋਤ ਕੌਰ ਨੇ ਦੱਸਿਆ   ਕਿ ਚੈਕਿੰਗ ਦੌਰਾਨ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ ਜਿਸ ਦੌਰਾਨ ਇਕ ਘਰ ਦੇ ਕੂਲਰ ਵਿਚੋਂ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ।
 ਐਸ.ਐਮ.ਓ. ਨੇ ਕਿਹਾ ਕਿ ਬਲਾਕ ਬੂਥਗੜ੍ਹ ਦੀਆਂ ਟੀਮਾਂ ਹਰ ਪਿੰਡ ਵਿਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਲਗਾਤਾਰ ਜਾਂਚ ਕਰ ਰਹੀਆਂ ਹਨ। ਜਿਥੇ ਕਿਤੇ ਵੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਥੇ ਤੁਰੰਤ ਆਲੇ-ਦੁਆਲੇ ਸਰਵੇ ਕੀਤਾ ਜਾਂਦਾ ਹੈ ਅਤੇ ਜਿਸ ਘਰ ਵਿਚੋਂ ਲਾਰਵਾ ਮਿਲਦਾ ਹੈ, ਉਸ ਦੇ ਮਾਲਕ ਨੂੰ ਪਹਿਲਾਂ ਚੇਤਾਵਨੀ ਤੇ ਫਿਰ ਚਾਲਾਨ ਦੀ ਕਾਰਵਾਈ ਕੀਤੀ ਜਾਂਦੀ ਹੈ।  
  ਐਸ.ਐਮ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਆਰ.ਐਮ.ਓ. ਡਾ. ਕਿਰਨਦੀਪ ਕੌਰ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਸਿਹਤ ਵਰਕਰ ਰਣਜੀਤ ਕੌਰ, ਜਸਪਾਲ ਸਿੰਘ, ਰਾਜਿੰਦਰ ਸਿੰਘ, ਆਸ਼ਾ ਵਰਕਰ ਰਵਿੰਦਰ ਕੌਰ ਹਾਜ਼ਰ ਸਨ। ਡੇਂਗੂ ਬੁਖ਼ਾਰ ਦੇ ਲੱਛਣ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ,ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ