ਬਰਨਾਲਾ : ਜ਼ਿਲੇ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਵੀਪ ਮੁਹਿੰਮ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਸਕੂਲਾਂ ਦੇ ਸਵੀਪ ਨੋਡਲ ਅਧਿਆਪਕਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਸਰਕਾਰੀ ਹਾਈ ਸਕੂਲ ਤਲਵੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ, ਸਰਕਾਰੀ ਮਿਡਲ ਸਕੂਲ ਪੰਡੋਰੀ, ਸਰਕਾਰੀ ਹਾਈ ਸਕੂਲ ਧੂਰਕੋਟ, ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ, ਸਰਕਾਰੀ ਕੰਨਿਆ ਹਾਈ ਸਕੂਲ ਤਪਾ, ਸਰਕਾਰੀ ਮਿਡਲ ਸਕੂਲ ਲੋਹਗੜ, ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ, ਸਰਕਾਰੀ ਮਿਡਲ ਸਕੂਲ ਰਾਜਗੜ, ਸਰਕਾਰੀ ਹਾਈ ਸਕੂਲ ਮਹਿਲ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ, ਸਰਕਾਰੀ ਹਾਈ ਸਕੂਲ਼ ਭੈਣੀ ਜੱਸਾ, ਸਰਕਾਰੀ ਹਾਈ ਸਕੂਲ ਫਤਹਿਗੜ ਛੰਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ, ਸਰਕਾਰੀ ਹਾਈ ਸਕੂਲ ਦਰਾਜ, ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਅਤੇ ਸਰਕਾਰੀ ਹਾਈ ਸਕੂਲ ਕੈਰੇ ਸਮੇਤ ਜ਼ਿਲੇ ਦੇ ਬਾਕੀ ਸਕੂਲਾਂ ਦੇ ਸਵੀਪ ਨੋਡਲ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੇ ਦੱਸਿਆ ਕਿ ਉਹਨਾਂ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਭਾਸ਼ਣ, ਗੀਤ ਅਤੇ ਕਵਿਤਾਵਾਂ ਦੀਆਂ ਵੀਡੀਓਜ਼ ਬਣਾ ਕੇ ਆਨਲਾਈਨ ਤਰੀਕੇ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਸਵੀਪ ਨੋਡਲ ਅਧਿਆਪਕਾਂ ਨੇ ਦੱਸਿਆ ਕਿ ਸੀਨੀਅਰ ਜਮਾਤਾਂ ਦੇ ਵੋਟਰ ਵਿਦਿਆਰਥੀਆਂ ਵੱਲੋਂ ਖੁਦ ਵੀ ਬਿਨਾਂ ਕਿਸੇ ਲਾਲਚ ਅਤੇ ਡਰ ਭੈਅ ਦੇ ਵੋਟ ਅਧਿਕਾਰ ਦਾ ਲਾਜ਼ਮੀ ਤੌਰ ’ਤੇ ਇਸਤੇਮਾਲ ਕਰਨ ਦਾ ਪ੍ਰਣ ਲਿਆ ਜਾ ਰਿਹਾ ਹੈ।