ਐਸ.ਏ.ਐਸ ਨਗਰ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਰੋਡ ਸੇਫਟੀ ਕਮੇਟੀ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਰੋਡ ਸੇਫਟੀ ਕਮੇਟੀ ਨਾਲ ਰੋਡ ਸੇਫਟੀ ਦੇ ਪ੍ਰਬੰਧਾਂ ਬਾਰੇ ਵਿਸੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਬਲੈਕ ਸਪੋਟ(ਦੁਰਘਟਨਾ ਸੰਭਾਵੀ ਥਾਵਾਂ) ਜਿਨ੍ਹਾਂ ਕਾਰਣ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਸਹੀ ਕਰਨ ਲਈ ਸਖਤ ਹਦਾਇਤਾ ਕੀਤੀ ਗਈ ਹੈ।
ਇਸ ਸਬੰਧੀ ਜਾਣਾਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੋਕਸ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸੜਕਾਂ ਤੇ ਬਲੈਕ ਸਪੋਟਾਂ (ਦੁਰਘਟਨਾਵਾਂ ਵਾਲੀਆ ਥਾਵਾਂ) ਨੂੰ ਤੁਰੰਤ ਸਹੀ ਕਰਨ ਲਈ ਅੱਜ ਜਿਲ੍ਹੇ ਦੇ ਵੱਖ-ਵੱਖ ਵਿਭਾਗ ਐਨ.ਐਚ.ਏ.ਆਈ, ਗਮਾਡਾ, ਬੀਐਡਆਰ ਅਤੇ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋੜੀਂਦੇ ਰੋਡ ਸੇਫਟੀ ਉਪਕਰਣਾਂ ਦੀ ਖਰੀਦ ਕਰਨ ਲਈ ਵੀ ਅਧਿਕਾਰਆਂ ਨੂੰ ਹਦਾਇਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਭਾਗ ਦੀ ਅਣਗਹਿਲੀ ਕਾਰਣ ਕੋਈ ਦੁਰਘਟਨਾ ਹੁੰਦੀ ਹੈ ਤਾਂ ਉਸ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਮੀਟਿੰਗ ਵਿੱਚ ਸ੍ਰੀ ਤਲਵਾੜ ਵੱਲੋਂ ਜਿਲ੍ਹੇ ਦੀ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਗਈ ਕਿ ਸਮੇਂ ਸਮੇਂ ਤੇ ਸੇਫ ਸਕੂਲ ਵਾਹਨ ਸਕੀਮ ਅਧੀਨ ਬਣੀ ਕਮੇਟੀ ਵੱਲੋਂ ਬੱਚਿਆ ਨੂੰ ਸਕੂਲ ਲੈ ਕੇ ਜਾਣ ਲਈ ਚਲਾਈਆਂ ਜਾ ਰਹੀਆਂ ਬੱਸਾਂ ਦੀ ਚੈਕਿੰਗ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰਖਿਆ ਸਬੰਧੀ ਪੁਖਤਾ ਪ੍ਰਬੰਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋਣ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਉਨ੍ਹਾਂ ਕਿਹਾ ਜਿਲ੍ਹੇ ਦੇ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਵੀ ਟ੍ਹੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਯੋਗ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ),ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ)ਸ੍ਰੀਮਤੀ ਪੂਜਾ ਸਿਆਲ, ਐਸ.ਡੀ.ਐਮ.ਮੋਹਾਲੀ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ ਖਰੜ,ਸ੍ਰੀ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰੀ ਤਰਸੇਮ ਚੰਦ, ਆਰ.ਟੀ.ਏ ਸ੍ਰੀ ਪ੍ਰਦੀਪ ਢਿੱਲੋਂ, ਡੀ.ਐਸ.ਪੀ.ਟ੍ਰੈਫਿਕ ਸ੍ਰੀ ਸੁਰਿੰਦਰ ਮੋਹਨ ਸਿੰਘ ਤੋਂ ਇਲਵਾ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।