ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਬਰਨਾਲਾ ਵਿਚ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਸਟੈਂਡਰਡ ਟਰੈਕਟਰਜ਼, ਹੰਡਿਆਇਆ ਵਿਖੇ ਵੋਟਰਾਂ ਨੂੰ ਵੋਟ ਦੇ ਹੱਕ ਦੇ ਸਹੀ ਇਸਤੇਮਾਲ ਬਾਰੇ ਪ੍ਰਣ ਦਿਵਾਇਆ ਗਿਆ।
ਇਸ ਮੌਕੇ ਸਹਾਇਕ ਨੋਡਲ ਅਫਸਰ ਸਵੀਪ ਜਗਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਸਟੈਂਡਰਡ ਟਰੈਕਟਰਜ਼ ਵਿਖੇ ਕੰਮ ਕਰਦੇ ਮੁਲਾਜ਼ਮਾਂ ਨੂੰ ਜਿੱਥੇ ਚੋਣ ਕਮਿਸ਼ਨ ਦੀਆਂ ਮੋਬਾਈਲ ਐਪਲੀਕੇਸ਼ਨਾਂ ਜਿਵੇਂ ਵੋਟਰ ਹੈਲਪਲਾਈਨ, ਸੀ ਵਿਜਿਲ ਤੇ ਪੀਡਬਲਿਊਡੀ ਐਪ ਬਾਰੇ ਦੱਸਿਆ, ਉਥੇ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਅਤੇ ਭੈਅ ਤੋਂ ਕਰਨ ਲਈ ਪ੍ਰੇਰਿਤ ਕੀਤਾ।