Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

1 ਲੱਖ 60 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਦੀ ਦਵਾਈ ਪਿਲਾਉਣ ਦਾ ਟੀਚਾ: ਵਧੀਕ ਡਿਪਟੀ ਕਮਿਸ਼ਨਰ

June 17, 2022 09:55 AM
SehajTimes
ਐਸ.ਏ.ਐਸ ਨਗਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ ਅਤੇ ਜਿਲ੍ਹਾ ਟਾਸਕ ਫੋਰਸ ਫਾਰ ਇੰਮੂਨਾਈਜੇਸ਼ਨ ਕਮੇਟੀ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਿਲ੍ਹੇ ਵਿੱਚ 19 ਜੂਨ ਤੋਂ ਸ਼ੁਰੂ ਹੋ ਰਹੀ ਪਲਸ ਪੋਲੀਓ ਮੁਹਿੰਮ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਨੇਪਰੇ ਚਾੜਨ ਲਈ 115 ਮੋਬਾਈਲ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।  
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਨੂੰ ਪੋਲੀਓ ਮੁਕਤ ਬਣਾਉਣ ਲਈ 19 ਜੂਨ ਤੋਂ 21 ਜੂਨ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਇਸ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ 16 ਟ੍ਹਾਂਜਿਟ ਬੂਥ ਲਗਾਏ ਜਾ ਰਹੇ ਹਨ। ਜਿਸ ਵਿੱਚ 9 ਡੇਰਾਬਸੀ, 2 ਢਕੌਲੀ, 3 ਮੋਹਾਲੀ ਅਤੇ 2 ਖਰੜ ਵਿਖੇ ਹੋਣਗੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਘਰ ਘਰ ਜਾ ਕੇ ਬੱਚਿਆਂ ਪਲਸ ਪੋਲੀਓ ਦੀ ਬੂੰਦਾਂ ਪਿਲਾਓਣ ਲਈ 1107 ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 115 ਮੋਬਾਈਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਬੱਸ ਸਟੈਂਡਾਂ, ਪਿੰਡਾਂ, ਪ੍ਰਵਾਸੀ ਮਜ਼ਦੂਰਾਂ ਦੀਆਂ ਕਲੋਨੀਆਂ, ਝੂਗੀਆਂ ਅਤੇ ਭੱਠਿਆਂ ਤੱਕ ਵੀ ਸਿਹਤ ਵਿਭਾਗ ਦੀਆਂ ਟੀਮਾਂ ਪਹੁੰਚ ਕੇ ਹਰ ਵਰਗ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। 
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਨਰਸਿੰਗ ਹੋਮ ਅਤੇ ਹਸਪਤਾਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਅਤੇ ਆਪਣੀ ਸੰਸਥਾਵਾਂ ਵਿੱਚ ਦਾਖਲ 0-5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਉਣ। ਉਨਾਂ ਕਿਹਾ ਵੱਖ ਵੱਖ ਵਿਭਾਗਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਅਪਣੇ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਦਵਾਈ ਜ਼ਰੂਰ ਪਿਲਾਉਣ ਇਹ ਬਹੁਤ ਜ਼ਰੂਰੀ ਹੈ ਤਾਂ ਜੋ ਜਿਲ੍ਹਾ ਪੂਰੀ ਤਰ੍ਹਾਂ ਪੋਲੀਓ ਮੁਕਤ ਹੋ ਸਕੇ ।   
ਇਸ ਮੌਕੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਜਿਲ੍ਹਾ ਇੰਮੂਨਾਈਜੇਸ਼ਨ ਅਫਸਰ ਡਾ.ਗਿਰੀਸ ਡੋਗਰਾ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਸੁਸ਼ੀਲ ਨਾਥ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ