Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Chandigarh

ਵਾਰਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੋਸ਼ਟੀ ਦਾ ਆਯੋਜਨ

June 18, 2022 09:46 AM
SehajTimes
ਐਸ.ਏ.ਐਸ. ਨਗਰ : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਹੜੇ ਅੱਜ ਵਾਰਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਮੌਕੇ ਪ੍ਰੋ. ਜਲੌਰ ਸਿੰਘ ਖੀਵਾ, ਪ੍ਰੋ. ਲਾਭ ਸਿੰਘ ਖੀਵਾ ਅਤੇ ਸ਼੍ਰੀ ਬਲਕਾਰ ਸਿੰਘ ਸਿੱਧੂ (ਸਾਬਕਾ ਸਹਾ. ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ) ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ,ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਸਾਹਿਤਕਾਰਾਂ, ਪਾਠਕਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਾਇਆ ਗਿਆ।ਵਾਰਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਉਨ੍ਹਾਂ ਵੱਲੋਂ ਕਰਵਾਈ ਜਾ ਰਹੀਗੋਸ਼ਟੀ ਦੇ ਮਨੋਰਥ ਬਾਰੇ ਜਾਣਕਾਰੀ ਦੇ ਕੇ ਚਰਚਾ ਦਾ ਆਗਾਜ਼ ਕੀਤਾ। 
ਪ੍ਰਧਾਨਗੀ ਮੰਡਲ ਦੇ ਮੁੱਖ ਬੁਲਾਰੇ ਪ੍ਰੋ. ਜਲੌਰ ਸਿੰਘ ਖੀਵਾ ਵੱਲੋਂ ਵਾਰਸ ਸ਼ਾਹ ਦੀ ਹੀਰ ਬਾਰੇ ਆਪਣੇ ਪਰਚੇ ਵਿਚ ਖੋਜ ਭਰਪੂਰ ਤੱਥ ਪੇਸ਼ ਕਰਦੇ ਹੋਏ ਕਿਹਾ ਗਿਆ ਕਿ "ਵਾਰਸ ਸ਼ਾਹ ਦੀ ਹੀਰ ਬਾਰੇ ਬਹੁਤ ਜ਼ਿਆਦਾ ਲਿਖਿਆ ਗਿਆ ਹੈ ਪਰ ਇਸ ਨੂੰ ਬਹੁਤ ਘੱਟ ਜਾਣਿਆ ਗਿਆ ਹੈ।ਵਾਰਸ ਸ਼ਾਹ ਪੰਜਾਬੀ ਕਿੱਸਾ ਕਾਵਿ ਦਾ ਵਾਰਸ ਹੀ ਨਹੀਂ, ਸ਼ਾਹ ਅਸਵਾਰ ਵੀ ਹੈ।"ਉਨ੍ਹਾਂ ਅੱਗੇ ਕਿਹਾ ਕਿ ਵਾਰਸ ਸ਼ਾਹ ਨੇ ਤਤਕਾਲੀਨ ਸਮਾਜਿਕ ਅਤੇ ਸਭਿਆਚਾਰਕ ਹਾਲਤਾਂ ਦੀ ਪੇਸ਼ਕਾਰੀ ਲਈਹੀਰ-ਰਾਂਝੇ ਦੀ ਪ੍ਰੇਮ ਕਹਾਣੀ ਨੂੰ ਅਧਾਰ ਬਣਾਇਆ ਨਾ ਕਿ ਸਿਰਫ਼ ਪ੍ਰੇਮ ਕਥਾ ਨੂੰ ਬਿਆਨ ਕੀਤਾ ਹੈ। ਡਾ. ਲਾਭ ਸਿੰਘ ਖੀਵਾ ਵੱਲੋਂ ਸਮੁੱਚੀ ਗੋਸ਼ਟੀ ਦੇ ਨਿਚੋੜ ਨੂੰ ਬੜੀਆਂ ਭਾਵਪੂਰਤ ਟਿੱਪਣੀਆਂ ਅਤੇ ਹਵਾਲਿਆਂ ਨਾਲ ਸਾਰਬੱਧ ਕਰਦਿਆਂ ਸਮੁੱਚੀ ਕਿੱਸਾ ਪਰੰਪਰਾ ਦੇ ਇਤਿਹਾਸ ਅਤੇ ਪੰਜਾਬੀ ਕਿੱਸਾ-ਕਾਵਿਦੀਆਂ ਪ੍ਰਾਪਤੀਆਂ ਦਾ ਵਾਰਸ ਸ਼ਾਹ ਦੀ ਹੀਰ ਦੇ ਪਰਿਪੇਖ ਵਿਚ ਜ਼ਿਕਰ ਕੀਤਾ ਗਿਆ। ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਹੀਰ-ਰਾਂਝੇ ਦੀ ਵਾਰਤਾ ਵਿੱਚੋਂ ਕੁੱਝ ਬੰਦਾਂ ਨੂੰ ਨਾਟਕੀ ਰੂਪ ਵਿਚ ਪੇਸ਼ ਕਰਦਿਆਂ ਇਸਦੇ ਮੰਚੀਕਰਨ ਤੋਂ ਜਾਣੂੰ ਕਰਵਾਇਆ।
ਸ਼੍ਰੀ ਸਰਨਜੀਤ ਸਿੰਘ ਨਈਅਰ ਨੇ ਵਾਰਸ ਦੀ ਹੀਰ ਨੂੰ ਗਾ ਕੇ ਸਮਾਂ ਬੰਨ੍ਹ ਦਿੱਤਾ। ਪ੍ਰੋ. ਅਵਤਾਰ ਸਿੰਘ ਪਤੰਗ ਅਤੇ ਸ਼੍ਰੀ ਗੁਰਦਰਸ਼ਨ ਸਿੰਘ ਮਾਵੀ ਨੇ ਵੀ ਆਪਣੇ ਮੁੱਲਵਾਨ ਵਿਚਾਰਾਂ ਨਾਲ ਗੋਸ਼ਟੀ ਨੂੰ ਹੋਰ ਸਾਰਥਕ ਬਣਾਇਆ। ਇਨ੍ਹਾਂ ਤੋਂ ਇਲਾਵਾ ਸਮਾਗਮ ਵਿਚ ਜ਼ਿਲ੍ਹੇ ਦੀਆਂ ਅਨੇਕ ਨਾਮਵਰ ਸ਼ਖਸੀਅਤਾਂ ਡਾ. ਸੁਰਿੰਦਰ ਸਿੰਘ ਗਿੱਲ,ਸ਼੍ਰੀ ਪ੍ਰੀਤ ਕੰਵਲ ਸਿੰਘ (ਜ਼ਿਲ੍ਹਾ ਲੇਕ ਸੰਪਰਕ ਅਫ਼ਸਰ), ਸ਼੍ਰੀ ਸੰਜੀਵਨ ਸਿੰਘ (ਨਾਟਕਕਾਰ), ਸ਼੍ਰੀਮਤੀ ਕੰਚਨ ਸ਼ਰਮਾ ਅਤੇ ਸ਼੍ਰੀਮਤੀ ਸੁਰਜੀਤ ਕੌਰ (ਡਿਪਟੀ ਡੀ.ਈ.ਓ),ਸ਼੍ਰੀਮਤੀ ਸੱਚਪ੍ਰੀਤ ਖੀਵਾ,ਸ਼੍ਰੀ ਜਸਵਿੰਦਰ ਸਿੰਘ ਔਲਖ, ਡਾ. ਬਲਜੀਤ ਕੌਰ, ਸ਼੍ਰੀਮਤੀ ਮਨਜੀਤ ਮੀਤ, ਸ਼੍ਰੀ ਰਾਬਿੰਦਰ ਸਿੰਘ ਰੱਬੀ, ਸ਼੍ਰੀ ਬਲਦੇਵ ਸਿੰਘ ਬਿੰਦਰਾ, ਸ਼੍ਰੀ ਮਨਜੀਤਪਾਲ ਸਿੰਘ, ਸ਼੍ਰੀ ਗੁਰਚਰਨ ਸਿੰਘ, ਸ਼੍ਰੀ ਜਸਵੀਰ ਸਿੰਘ ਗੋਸਲ, ਸ਼੍ਰੀ ਦਿਲਬਾਗ ਸਿੰਘ, ਪਾਲ ਅਜਨਬੀ, ਸ਼੍ਰੀ ਸੁਰਿੰਦਰ ਸਿੰਘ, ਸ਼੍ਰੀ ਹਰਿੰਦਰ ਸਿੰਘ, ਸ਼੍ਰੀ ਜਸਵੀਰ ਸਿੰਘ ਗੋਸਲ, ਸ਼੍ਰੀ ਜਗਰੂਪ ਸਿੰਘ, ਸ਼੍ਰੀ ਰਣਬੀਰ ਸੋਹਲ ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂਮੁੱਖ ਮਹਿਮਾਨਾਂ ਦਾ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਗੋਸ਼ਟੀ ਵਿਚਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਸਮਾਗਮ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਇੰਸਟ੍ਰਕਟਰ ਸ੍ਰੀ ਜਤਿੰਦਰਪਾਲ ਸਿੰਘ, ਕਲਰਕ ਸ੍ਰੀ ਲਲਿਤ ਕਪੂਰਅਤੇਸ੍ਰੀ ਗੁਰਵਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ