ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਨਵੇਂ ਬੈਚ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਕਲਾਸਾਂ ਵਿਚ ਆਈ.ਏ.ਐਸ. ਪ੍ਰੀ. (ਵੀਕਐਂਡ), ਯੂ.ਜੀ.ਸੀ./ਨੈਟ ਅਤੇ ਪੀ.ਓ. (ਬੈਂਕਿੰਗ ਸਰਵਿਸ) ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਹ ਵਿਭਾਗ ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਅਤੇ ਉਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਰਿਹਾ ਹੈ। ਵਿਭਾਗ ਵਿਖੇ ਇੱਕ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਉਪਲਬੱਧ ਹੈ। ਇਸ ਵਿਭਾਗ ਦੀ ਖਾਸੀਅਤ ਇਹ ਵੀ ਹੈ ਕਿ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ।
ਵਿਭਾਗ ਦੇ ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਹਮੇਸ਼ਾ ਤੋਂ ਉਹਨਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜ਼ਿੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਪੰਜਾਬੀ ਯੂਨੀਵਰਸਿਟੀ ਦਾ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਲਿਖ ਕੇ ਮਿਤੀ 30-6-2022 ਭੇਜ ਸਕਦੇ ਹਨ। ਇਹ ਅਰਜ਼ੀਆਂ ਈ-ਮੇਲ ਰਾਹੀਂ ਵੀ ਭੇਜੀਆਂ ਜਾ ਸਕਦੀਆਂ ਹਨ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਜ਼ਰੂਰਤਮੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਵੀ ਉਪਲੱਬਧ ਹੈ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641 ਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ।