ਐਸ.ਏ.ਐਸ.ਨਗਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਉੱਤੇ ਮੋਹਾਲੀ ਪੁਲਿਸ ਵੱਲੋ ਨਸ਼ਾ ਸਮੱਗਲਰਾ ਤੇ ਸ਼ਿਕੰਜਾ ਕਸਣ ਲਈ ਵੱਖ ਵੱਖ ਟੀਮਾ ਦਾ ਗਠਨ ਕੀਤਾ ਗਿਆ ਸੀ। ਜਿਸ ਮੁਤਾਬਿਕ ਚਲਾਈ ਗਈ ਤਲਾਸ਼ੀ ਮੁਹਿੰਮ ਤਹਿਤ ਮੋਹਾਲੀ ਨੇ ਸਫਲਤਾ ਹਾਸਲ ਕੀਤੀ ਹੈ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ 2 ਮੁਕੱਦਮੇ ਦਰਜ ਕੀਤੇ ਅਤੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਹਿਤ 750 ਗ੍ਰਾਮ ਅਫੀਮ ਅਤੇ 48 ਗ੍ਰਾਮ ਹੈਰੋਇਨ ਦੀ ਬ੍ਰਾਦਮਗੀ ਕੀਤੀ ਗਈ।
ਇਸ ਤੋ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਾਲ 2022 (ਜਨਵਰੀ ਤੋ ਜੂਨ) ਦੌਰਾਨ ਮੋਹਾਲੀ ਪੁਲਿਸ ਵੱਲੋ ਐਨ.ਡੀ.ਪੀ.ਐਸ ਐਕਟ ਤਹਿਤ ਕੁਲ 140 ਮੁਕੱਦਮੇ ਦਰਜ ਕੀਤੇ ਗਏ, 190 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ ਸਾਲ 2022 (ਜਨਵਰੀ ਤੋ ਜੂਨ) ਦੌਰਾਨ 04 ਕਿਲੋ 350 ਗ੍ਰਾਮ ਹੈਰੋਇਨ, 12 ਕਿਲੋ 372 ਗ੍ਰਾਮ ਅਫੀਮ, 133 ਕਿਲੋ 390 ਗ੍ਰਾਮ ਭੁੱਕੀ, 01 ਕਿਲੋ 110 ਗ੍ਰਾਮ ਚਰਸ,19 ਕਿਲੋ 670 ਗ੍ਰਾਮ ਗਾਂਜਾ, 01 ਕਿਲੋ ਸੁਲਫਾ, 206 ਗ੍ਰਾਮ ਨਸ਼ੀਲਾ ਪਾਊਡਰ, 2830 ਟੀਕੇ, 109539 ਗੋਲੀਆ/ਕੈਪਸੂਲ ਅਤੇ 160 ਨਸ਼ੀਲੀਆ ਬੋਤਲਾ ਦੀ ਬ੍ਰਾਮਦਗੀ ਕੀਤੀ ਗਈ।