Friday, November 22, 2024

Chandigarh

ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਖਰੜ ਵਿਖੇ ਲਗਾਇਆ ਸੈਮੀਨਾਰ

July 02, 2022 05:52 PM
SehajTimes
ਐਸ ਏ ਐਸ ਨਗਰ : ਸੀਨੀਅਰ ਕਪਤਾਨ ਪੁਲਿਸ ਸ੍ਰੀ ਵਿਵੇਕਸ਼ੀਲ ਸੋਨੀ , ਐਸ ਪੀ ਟਰੈਫਿਕ ਜਗਵਿੰਦਰ ਸਿੰਘ ਚੀਮਾ ਅਤੇ ਡੀ ਐਸ ਪੀ ਸ. ਸੁਰਿੰਦਰ ਮੋਹਨ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਟੈਕਸੀ ਸਟੈਂਡ, ਈ-ਰਿਕਸ਼ਾ ਸਟੈਂਡ ਅਤੇ ਆਟੋ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਖਰੜ ਵਿਖੇ ਸੈਮੀਨਾਰ ਕੀਤਾ ਗਿਆ। 
 
ਵਧੇਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ  ਜਨਕ ਰਾਜ  ਨੇ ਦੱਸਿਆ ਕਿ ਡਰਾਈਵਰਾਂ ਅਤੇ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸੰਬੰਧੀ  , ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਪਣੇ ਵਾਹਨ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਓਵਰ ਲੋਡ ਸਵਾਰੀ ਨਾ ਬਿਠਾਉਣ ਬਾਰੇ, ਫਸਟ ਏਡ ਬਾਕਸ ਰੱਖਣ ਬਾਰੇ, ਅੱਗ ਬੁਝਾਊ ਸਿਲੰਡਰ ਰੱਖਣ ਬਾਰੇ,ਡਰਾਈਵ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਦੀ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ ਗਈ ਹੈ  ਉਨ੍ਹਾਂ ਕਿਹਾ ਕਿ  ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਵੀ ਕੀਤੀ। ਲੋਕਾਂ ਨੂੰ ਵਾਹਨਾਂ ਦੇ ਸਾਰੇ ਕਾਗਜਾਤ ਪੂਰੇ ਰੱਖਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ