Thursday, April 17, 2025

Entertainment

ਰੋਮਾਂਸ, ਕਮੇਡੀ ਤੇ ਸ਼ਰਾਰਤਾਂ ਭਰਪੂਰ ਦਿਲਚਸਪ ਕਹਾਣੀ ਵਾਲੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’

July 02, 2022 05:57 PM
SehajTimes

ਗੁਰਨਾਮ ਭੁੱਲਰ ਜਿੰਨਾ ਵਧੀਆ ਗਾਇਕ ਹੈ ਉਨਾ ਹੀ ਵਧੀਆ ਅਦਾਕਾਰ ਵੀ। ਆਪਣੀਆਂ ਕੁਝ ਕੁ ਫ਼ਿਲਮਾਂ ਸਦਕਾ ਹੀ ਉਹ ਅੱਜ ਸਟਾਰ ਕਲਾਕਾਰਾਂ ਦੀ ਕਤਾਰ ਵਿੱਚ ਹੈ। ਪਿਛਲੇ ਦਿਨਾਂ ਵਿੱਚ ਰਿਲੀਜ਼ ਫ਼ਿਲਮ ‘ਲੇਖ’ ਨੇ ਵੇਖਦਿਆਂ ਉਸਦੀ ਕਲਾ ਕੇ ਅਨੇਕਾਂ ਰੰਗ ਉੱਭਰ ਕੇ ਸਾਹਮਣੇ ਆਏ। ਉਸਦੀ ਜੋੜੀ ਅੱਜ ਦੀ ਹਰੇਕ ਸੁਪਰਸਟਾਰ ਨਾਲ ਫਿੱਟ ਬਹਿੰਦੀ ਹੈ। ਤਾਨੀਆ, ਸੁਰਗੁਣ ਮਹਿਤਾ, ਸੋਨਮ ਬਾਜਵਾ ਉਸਦੀਆਂ ਵੱਖ ਵੱਖ ਫ਼ਿਲਮਾਂ ਵਿੱਚ ਹੀਰੋਇਨਾਂ ਰਹੀਆਂ। ਜੇਕਰ ਗੁਰਨਾਮ ਭੁੱਲਰ ਦੀ ਨਵੀਂ ਆ ਰਹੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਵਿੱਚ ਉਸਦੀ ਨਾਇਕਾ ਸਰਗੁਣ ਮਹਿਤਾ ਹੈ ਜੋ ਉਸ ਨਾਲ ਪਹਿਲਾਂ ਸੁਪਰ ਹਿੱਟ ਫ਼ਿਲਮ ‘ਸੁਰਖੀ ਬਿੰਦੀ’ ਵੀ ਕਰ ਚੁੱਕੀ ਹੈ। ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਟਰੇਲਰ ਬੀਤੇ ਦਿਨੀਂ ਆਇਆ ਹੈ ਜੋ ਦਰਸ਼ਕਾਂ ਵਿੱਚ ਫ਼ਿਲਮ ਪ੍ਰਤੀ ਉਤਸੁਕਤਾ ਵਧਾਉਂਦਾ ਹੈ। ਇਹ ਫ਼ਿਲਮ ਪਿਆਰ ਮੁਹੱਬਤ ਵਿੱਚ ਕੱਚੀ ਉਮਰੇ ਕੀਤੇ ਵਾਆਦਿਆਂ ਨੂੰ ਪੂਰਾ ਕਰਨ ਦੀ ਚਾਹਤ ਭਰੀ ਰੁਮਾਂਟਿਕ ਤੇ ਮਨੋਰੰਜਨ ਭਰਪੂਰ ਕਹਾਣੀ ਹੈ। ਅੰਬਰਦੀਪ ਵਲੋਂ ਲਿਖੀ ਇਸ ਫ਼ਿਲਮ ਨੂੰ ਸ਼ਿਤਿਜ਼ ਚੌਧਰੀ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਵਿੱਚ ਗੁਰਨਾਮ ਭੁੱਲਰ, ਸਰਗੁਣ ਮਹਿਤਾ, ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ, ਪਰਮਿੰਦਰ ਕੌਰ ਗਿੱਲ ਤੇ ਹਰਦੀਪ ਗਿੱਲ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦੇ ਗੀਤ ਬਹੁਤ ਵਧੀਆ ਹਨ। ਫਿਲਮ ਦੀ ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਪਿਆਰ ਦੀ ਉਲਝਣ ਭਰੀ ਕਹਾਣੀ ਹੈ, ਜਦੋਂ ਮਾਪਿਆਂ ਨਾਲ ਰਿਸ਼ਤੇ ਬਾਰੇ ਗੱਲ ਕਰਨ ਦੀ ਅੱਜ ਵਾਂਗ ਖੁੱਲ੍ਹ ਨਹੀਂ ਸੀ ਹੁੰਦੀ। ਫ਼ਿਲਮ ਦਾ ਨਾਇਕ ਕਿਸੇ ਵਿਚੋਲੇ ਹੱਥ ਕੁੜੀ ਵਾਲਿਆਂ ਦੇ ਘਰ ਆਪਣੇ ਰਿਸ਼ਤੇ ਦੀ ਪੇਸ਼ਕਸ਼ ਭੇਜਦਾ ਹੈ ਪਰ ਅਚਾਨਕ ਪਿੰਡ ’ਚ ਇਕੋ ਨਾਂ ਦੇ ਦੋ ਘਰ ਹੋਣ ਕਰਕੇ ਰਿਸ਼ਤਾ ਕਿਸੇ ਹੋਰ ਘਰ ਚਲਾ ਜਾਂਦਾ ਹੈ। ਇਸ ਤਰ੍ਹਾਂ ਉਨ੍ਹਾਂ ਦੇ ਪਿਆਰ ਵਿੱਚ ਇੱਕ ਨਵੀਂ ਉਲਝਣ ਪੈ ਜਾਂਦੀ ਹੈ ਜਿਸ ਚੋਂ ਨਿਕਲਣ ਲਈ ਉਹ ਅਨੇਕਾਂ ਯਤਨ ਕਰਦੇ ਹਨ ਜੋ ਦਰਸ਼ਕਾਂ ਨੂੰ ਆਪਣੇ ਨਾਲ ਜੋੜਦੇ ਫ਼ਿਲਮ ਦੇ ਦਿਲਚਸਪ ਪਹਿਲੂ ਹਨ।ਸ਼੍ਰੀ ਨਰੋਤਮ ਜੀ ਫ਼ਿਲਮ ਪ੍ਰੋਡਕਸ਼ਨ, ਨਿਊ ਏਰਾ ਫ਼ਿਲਮਜ਼ ਅਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਦੁਆਰਾ ਪੇਸ਼ ਕੀਤੀ ਗਈ ਇਹ ਫਿਲਮ ਅੱਠ ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

ਹਰਜਿੰਦਰ ਸਿੰਘ ਜਵੰਦਾ 9463828000

Have something to say? Post your comment

 

More in Entertainment

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ

ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ

ਪੰਜਾਬ ਦੀ ਸੰਗੀਤ ਪਰੰਪਰਾ: ਵਿਰਸਾ, ਵਰਤਮਾਨ ਅਤੇ ਭਵਿੱਖਮੁਖੀ ਦਿਸ਼ਾ `ਤੇ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਟ੍ਰਾਈਸਿਟੀ ਗਰੁੱਪ ਦੇ ਸਟਾਰ ਨੇ ਮਹਿਲਾ ਦਿਵਸ 'ਤੇ ਟ੍ਰਾਈਸਿਟੀ ਦੀਆਂ 45 ਔਰਤਾਂ ਨੂੰ ਸਸ਼ਕਤ ਨਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਗਾਇਕਾ ਸੁਨੰਦਾ ਸ਼ਰਮਾ ਨਾਲ ਫਰਾਡ

ਕੀ ਮਾਇਰਾ ਦੀ ਸੱਟ "ਨਵਾਂ ਮੋੜ" ਵਿੱਚ ਇੱਕ ਨਵਾਂ ਮੋੜ ਲਿਆਵੇਗੀ?

ਵਰਲਡ ਪੰਜਾਬੀ ਸੈਂਟਰ ਵਿਖੇ ਪੰਜਾਬੀ ਲਘੂ ਫਿਲਮ ‘ਡੈੱਥ ਡੇਅ’ ਦੀ ਸਪੈਸ਼ਲ ਸਕਰੀਨਿੰਗ ਕੀਤੀ

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘Lock’ ਹੋਇਆ ਰਿਲੀਜ਼

ਸਲਮਾਨ ਖਾਨ ਦੇ ਘਰ ਦੀ ਬਾਲਕਨੀ ‘ਚ ਲੱਗੇ ਬੁਲੇਟਪਰੂਫ ਸ਼ੀਸ਼ੇ