Friday, November 22, 2024

Chandigarh

ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੰਮਾਂ ਦਾ ਲਿਆ ਜਾਇਜ਼ਾ

July 19, 2022 09:39 AM
SehajTimes

ਐਸ.ਏ.ਐਸ ਨਗਰ : ਕੇਂਦਰ ਸਰਕਾਰ ਦੁਆਰਾ ਗਠਿਤ ਟੀਮ ਦੇ ਮੈਂਬਰ ਸ੍ਰੀ ਰਵੀ ਗੁਪਤਾ ਡਾਇਰੈਕਟਰ ਮਨਿਸਟਰੀ ਆਫ ਸਟੈਟਿਕਸ ਪ੍ਰੋਗਰਾਮ ਐਂਡ ਇੰਪਲੀਮੈਂਟਸ਼ਨ ਭਾਰਤ ਸਰਕਾਰ ਨਵੀਂ ਦਿੱਲੀ ਅਤੇ ਸ੍ਰੀ ਕੁਲਦੀਪ ਮਲਿਕ ਮੈਂਟਰਲ ਵਾਟਰ ਐਂਡ ਪਾਵਰ ਰਿਸਰਚ ਸਟੇਸ਼ਨ ਪੂਨੇ ਵੱਲੋਂ ਅੱਜ ਭਾਰਤ ਸਰਕਾਰ ਦੁਆਰਾ ਚਲਾਈ ਗਈ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਜਿਲ੍ਹੇ ਅੰਦਰ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ । ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਸਮੀਖਿਆ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਿਸ਼ੇਸ ਤੌਰ ਤੇ ਹਾਜ਼ਰ ਸਨ । ਇਸ ਦੌਰਾਨ ਨਿਰੀਖਣ ਟੀਮ ਨੂੰ ਪੀ.ਪੀ.ਟੀ ਦਿਖਾ ਕੇ ਜਿਲ੍ਹੇ ਅੰਦਰ ਪਾਣੀ ਦੀ ਸਾਂਭ ਸੰਭਾਲ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ ਗਿਆ । ਇਸ ਤੋਂ ਪਹਿਲਾ ਡੀ.ਸੀ ਵੱਲੋਂ ਉਨ੍ਹਾਂ ਦਾ ਇਥੇ ਪੁੱਜਣ ਤੇ ਨਿੱਘਾ ਸੁਆਗਤ ਕੀਤਾ ਗਿਆ ।

    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਤਲਵਾੜ ਨੇ ਦੱਸਿਆ ਕਿ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੀਤੇ ਜਾ ਰਹੇ ਕੰਮਾਂ ਦਾ ਨਿਰਖੀਣ ਕਰਨ ਲਈ ਕੇਂਦਰੀ ਟੀਮ ਦੇ ਨੁਮਾਇੰਦਿਆ ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ । ਉਨ੍ਹਾ ਕਿਹਾ ਕਿ ਕੇਂਦਰੀ ਟੀਮ ਨੂੰ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਬਾਰੀਕੀ ਨਾਲ ਜਾਣੂ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਨੂੰ ਜ਼ਿਲ੍ਹੇ 'ਚ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ 'ਤੇ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਤਹਿਤ ਜ਼ਿਲ੍ਹੇ 'ਚ ਨਦੀਆਂ, ਨਾਲਿਆਂ ਦੀ ਜੀਉ ਟੈਗਿੰਗ, ਧਰਤੀ ਹੇਠਲੇ ਪਾਣੀ ਦਾ ਪ੍ਰਬੰਧਨ, ਮੀਂਹ ਦੇ ਪਾਣੀ ਨੂੰ ਸੰਭਾਲਣ, ਜਲ ਸ਼ਕਤੀ ਕੇਂਦਰਾਂ ਦੀ ਸਥਾਪਨਾ ਅਤੇ ਬੂਟੇ ਲਾਉਣੇ ਆਦਿ ਕਾਰਜਾਂ ਵਿੱਚ ਹੋਰ ਤੇਜੀ ਲਿਆਂਉਂਣ ਦੇ ਆਦੇਸ਼ ਦਿੱਤੇ ਗਏ ਹਨ ।

 ਸ੍ਰੀ ਤਲਵਾੜ ਨੇ ਕੇਂਦਰੀ ਟੀਮ ਨੂੰ ਜਾਣੂ ਕਰਵਾਇਆ ਕਿ ਸਬੰਧਿਤ ਅਧਿਕਾਰੀਆਂ ਵੱਲੋਂ ਪਾਣੀ ਦੀ ਮਹੱਤਤਾ ਬਾਰੇ ਜ਼ਮੀਨੀ ਪੱਧਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਾਣੀ ਦੀ ਸੰਭਾਲ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਜਿਵੇਂ ਕਿ ਹਸਪਤਾਲਾਂ, ਡਿਸਪੈਂਸਰੀਆਂ, ਬੈਂਕਾਂ, ਸਕੂਲਾਂ ਅਤੇ ਕਾਲਜਾਂ ਆਦਿ ਦੀਆਂ ਇਮਾਰਤਾਂ 'ਚ ਪਾਣੀ ਦੀ ਸੰਭਾਲ ਕਰਕੇ ਇਸ ਨੂੰ ਸਟੋਰ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪਾਣੀ ਨੂੰ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕੇ।

ਇਸ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਪਾਣੀ ਦੀ ਸੰਭਾਲ, ਪ੍ਰੰਪਰਾਗਤ ਪਾਣੀ ਸਰੋਤਾਂ ਦੀ ਪੂਨਰਸੁਰਜੀਤੀ, ਪਾਣੀ ਦੇ ਤਲਾਬਾਂ, ਛੱਪੜਾਂ ਦੀ ਮੁਰੰਮਤ ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰੋਜੈਕਟ ਦੇ ਮੁੱਖ ਅਧਾਰ ਹਨ । ਉਨ੍ਹਾਂ ਨੇ ਜ਼ਿਲ੍ਹੇ ਵਿਚ ਪਾਣੀ ਦੀ ਸੰਭਾਲ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਸਬੰਧੀ ਜ਼ਿਲ੍ਹੇ ਵਿਚ ਚੱਲ ਰਹੇ ਹੋਰ ਪ੍ਰੋਜੈਕਟਾਂ ਦੀ ਵੀ ਜਾਣਕਾਰੀ ਕੇਂਦਰੀ ਅਧਿਕਾਰੀਆਂ ਨੂੰ ਦਿੱਤੀ ।

ਇਸ ਮੌਕੇ ਨਿਰੀਖਣ ਲਈ ਪਹੁੰਚੀ ਕੇਂਦਰੀ ਟੀਮ ਨੇ ਵੀ ਜਿਲ੍ਹਾ ਐਸ.ਏ.ਐਸ ਨਗਰ ਪ੍ਰਸਾਸ਼ਨ ਦੁਆਰਾ ਪਾਣੀ ਦੇ ਸੋਮਿਆਂ ਦੀ ਸਾਂਭ-ਸੰਭਾਲ ਅਤੇ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੀਤੇ ਗਏ ਕੰਮਾਂ ਦੀ ਸ਼ਲਾਘਾਂ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਤੇ ਜਾ ਕੇ ਲੋਕਾਂ ਨੂੰ ਇਸ ਮਹਿੰਮ ਨਾਲ ਜੋੜਨ ਦੇ ਆਦੇਸ਼ ਦਿੱਤੇ ।

ਇਸ ਮੌਕੇ ਵਣ ਮੰਡਲ ਅਫ਼ਸਰ ਸ੍ਰੀ ਕੰਨਵਰਦੀਪ ਸਿੰਘ,ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜਰਾਲ,ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ.ਗਰੇਵਾਲ, ਐਸ.ਡੀ.ਐਮ ਐਸ.ਏ.ਐਸ ਨਗਰ ਸ੍ਰੀਮਤੀ ਸਰਬਜੀਤ ਕੌਰ,ਐਸ.ਡੀ.ਐਮ ਖਰੜ੍ਹ ਸ੍ਰੀ ਰਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ