Tuesday, April 15, 2025

Chandigarh

ਗਗਨ ਦਮਾਮਾ ਬਾਜਿਓ ਨਾਟਕ ਦਾ ਮੰਚਨ

August 14, 2022 08:12 PM
SehajTimes

23 ਸਾਲ ਦੀ ਉਮਰ ਵਿੱਚ ਦੇਸ਼ ਲਈ ਜਾਨ ਨਿਛਾਵਰ ਕਰਨ ਵਾਲੇ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਸੁਪਨਿਆਂ ਨੂੰ ਨੌਜਵਾਨ ਕਦੇ ਨਾ ਭੁੱਲਣ  : ਅਨਮੋਲ ਗਗਨ ਮਾਨ

ਜ਼ਿਲ੍ਹਾ ਪ੍ਰਸ਼ਾਸਨ, ਪ੍ਰੰਪਰਾ ਆਰਟਸ ਅਤੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ ਪ੍ਰੋਗਰਾਮ

ਐਸ ਏ ਐਸ ਨਗਰ : ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਐੱਸਏਐੱਸ ਨਗਰ, ਪ੍ਰੰਪਰਾ ਆਰਟਸ ਅਤੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ  ਕਿਸਾਨ ਵਿਕਾਸ ਚੈਂਬਰ ਵਿਖੇ ਬੀਤੀ ਸ਼ਾਮ "ਗਗਨ ਦਮਾਮਾ ਬਾਜਿਓ" ਨਾਟਕ ਦਾ ਮੰਚਨ ਕੀਤਾ ਗਿਆ। ਇਸ ਸਮਾਗਮ ਵਿੱਚ ਮੈਡਮ ਅਨਮੋਲ ਗਗਨ ਮਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਪੰਜਾਬ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਜਦਕਿ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਐਸ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ  ਸ੍ਰੀਮਤੀ ਸਰਬਜੀਤ ਕੌਰ ਐੱਸ ਡੀ ਐੱਮ ਮੋਹਾਲੀ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਰਹੇ।  ਸਕੂਲੀ ਬੱਚੇ ਅਤੇ ਅਧਿਆਪਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਦੋ- ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ

       ਗਗਨ ਦਮਾਮਾ ਬਾਜਿਓ ਨਾਟਕ ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਵੱਲੋਂ ਆਜ਼ਾਦੀ ਦੇ ਸੰਘਰਸ਼ ਵਿਚ ਪਾਏ ਗਏ ਉਨ੍ਹਾਂ ਦੇ ਯੋਗਦਾਨ ਸੰਘਰਸ਼ ਦੀ ਗਾਥਾ ਸੀ ਇਸ ਨਾਟਕ ਵਿੱਚ ਭਗਤ ਸਿੰਘ ਦਾ ਕਿਰਦਾਰ ਵਰੁਣ ਸ਼ਰਮਾ ਜੋ ਕਿ ਇਸ ਨਾਟਕ ਦੇ ਡਾਇਰੈਕਟਰ ਵੀ ਸਨ ਵੱਲੋਂ ਨਿਭਾਇਆ ਗਿਆ ।
      ਇਸ ਨਾਟਕ ਦੇ ਮੰਚਨ ਮਗਰੋਂ ਹਾਜ਼ਰ  ਦਰਸ਼ਕਾਂ ਨੂੰ ਭਾਵੁਕ ਅੰਦਾਜ਼ ਚ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਸਾਡੇ ਭਾਰਤ ਦੇਸ਼ ਦਾ ਸਭ ਤੋਂ ਵੱਡਾ ਹੀਰੋ ਹੈ ਅਤੇ ਇਹ ਹੀਰੋ ਪੰਜਾਬ ਦਾ ਪੁੱਤ ਸੀ ਜਿਸ ਉੱਤੇ ਸਾਨੂੰ ਸਾਰਿਆ ਨੂੰ ਫ਼ਖ਼ਰ ਮਹਿਸੂਸ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਘਰ ਦੇ ਨਾਲ ਨਾਲ ਇਸ ਦੇਸ਼ ਬਾਰੇ ਵੀ ਸੋਚਣਾ ਚਾਹੀਦਾ ਇਸ ਦੇ ਨਾਲ ਹੀ ਸਾਡੇ ਦੇਸ਼ ਦੇ ਹਾਲਾਤਾਂ ਵਿੱਚ ਸੁਧਾਰ ਆਵੇਗਾ।ਉਨਾਂ ਨਾਟਕ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਬਹੁਤ ਵਧੀਆ ਨਾਟਕ ਸੀ ਜੋ ਵੇਖਣ ਵਾਲੇ ਨੂੰ ਅੰਦਰੋਂ ਹੁਲਣਦਾ ਹੈ। ਉਨ੍ਹਾਂ ਕਿਹਾ ਜਿਸ ਸਿਸਟਮ ਨੂੰ ਸੁਧਾਰਨ ਲਈ ਸ਼ਹੀਦੇ ਆਜ਼ਮ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਕੁਰਬਾਨੀ ਦਿੱਤੀ ਸੀ ਉਸ ਸਦਕਾ ਅੱਜ ਸਾਡੇ ਕੋਲ ਇੱਕ ਮਜ਼ਬੂਤ ਸੰਵਿਧਾਨ ਹੈ ਜਿਸ ਨਾਲ ਸਾਨੂੰ ਆਪਣੀ ਵੋਟ ਪਾਉਣ ਅਧਿਕਾਰ ਹੈ ਅਤੇ ਸਾਡੇ ਕੋਲ ਅੱਜ ਆਪਣਾ ਆਜ਼ਾਦ ਦੇਸ਼ ਹੈ ਜਿਸਦਾ ਅਸੀ ਨਿੱਘ ਮਾਣ ਰਹੇ ਹਾਂ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅੰਗਹੀਣਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ

       ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਸਿਰਫ ਨਿਗ੍ਹਾ ਰੱਖਣ ਦੀ ਲੋੜ ਹੈ ਅਤੇ ਚਲ ਰਹੇ ਸਿਸਟਮ ਨੂੰ ਸਹੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਜਿਹੜੇ ਜ਼ਿੰਮੇਵਾਰ ਲੋਕ ਪ੍ਰਸ਼ਾਸ਼ਨ ਅਤੇ ਪੋਲੀਟਿਕਸ ਵਿੱਚ ਹਨ ਉਹ ਦੇਸ਼ ਨੂੰ ਬਦਲ ਸਕਦੇ ਹਨ ਉਨਾਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਅਤੇ ਪੋਲੀਟਿਕਸ ਦੋਵੇਂ ਇਮਾਨਦਾਰੀ ਨਾਲ ਕੰਮ ਕਰਨਗੇ ਤਾਂ ਇਸ ਦੇਸ਼ ਨੂੰ ਬਦਲਣ ਤੋਂ ਕੋਈ ਰੋਕ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਪਹਿਰੇਦਾਰ ਬਣ ਨਿਗ੍ਹਾ ਰੱਖਣੀ ਚਾਹੀਦੀ ਹੈ ਅਤੇ ਸਵਾਲ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨਾਟਕ ਵੇਖਣ ਆਏ ਬੱਚਿਆ ਨੂੰ ਕਿਹਾ ਕਿ ਤੁਸੀਂ ਆਉਣ ਵਾਲੇ ਸਮੇਂ ਦਾ ਭਵਿੱਖ ਹੋ, ਤੁਹਾਡੇ ਵਿਚੋਂ ਹੀ ਕਿਸੇ ਨੇ ਸਿਆਸਤਦਾਨ ਕਿਸੇ ਨੇ ਅਫਸਰ ਬਣਨਾ , ਕੁੱਝ ਬਣਨ ਮਗਰੋਂ ਆਪਣੇ ਅੰਦਰੋਂ ਭਗਤ ਸਿੰਘ ਦੀ ਸੋਚ ਨੂੰ ਕਦੇ ਮਰਨ ਨਾ ਦਿਓ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਦੇਸ਼ ਦੇ ਵਿਕਾਸ ਲਈ ਜਾਤ-ਪਾਤ ਤੋਂ ਉਪਰ ਉਠ ਕੇ ਯੋਗਦਾਨ ਪਾਉਣ ਦੀ ਲੋੜ: ਡਾ. ਹਰਜਿੰਦਰ ਸਿੰਘ

       ਉਨ੍ਹਾਂ ਦੇਸ਼ ਦੇ ਸਾਰੇ ਅਫ਼ਸਰਾਂ ਅਤੇ ਸਿਆਸਤਦਾਨਾਂ ਨੂੰ ਬੇਨਤੀ ਕੀਤੀ ਕਿ ਪਰੀਵਾਰ ਦੇ ਨਾਲ ਨਾਲ ਦੇਸ਼ ਬਾਰੇ ਜ਼ਰੂਰ ਸੋਚਿਆ ਜਾਵੇ, ਇਹ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਘਰ ਵੀ ਤਾਂ ਹੀ ਚੰਗਾ ਲੱਗਦਾ ਜੇਕਰ ਆਲਾ ਦੁਆਲਾ ਚੰਗਾ ਹੋਵੇ। ਉਨਾਂ ਬੱਚਿਆ ਨੂੰ ਚੰਗੇ ਪੜ੍ਹ ਲਿਖ ਕੇ ਚੰਗੇ ਇਨਸਾਨ ਬਣ ਦੇਸ਼ ਦਾ ਨਾਂ ਰੋਸ਼ਨ ਕਰਨ ਦੀ ਅਪੀਲ ਕੀਤੀ।
     ਅਖੀਰ ਵਿੱਚ ਉਨਾਂ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਗਾ  ਕਿਹਾ ਭਗਤ ਸਿੰਘ ਇਕ ਇਨਸਾਨ ਨੀ ਇਕ ਸੋਚ ਸੀ, ਉਹ ਇਸ ਦੇਸ਼ ਦਾ ਹੀਰੋ ਹੈ। ਉਨ੍ਹਾਂ ਕਿਹਾ ਸਾਨੂੰ ਅੱਜ ਉਨਾਂ ਜਿੰਨਾ ਸੰਘਰਸ਼ ਕਰਨ ਦੀ ਲੋੜ ਨਹੀਂ, ਸਾਨੂੰ ਪੜ੍ਹ ਲਿਖ ਕੇ ਸਿੱਖਿਅਤ ਹੋ ਕੇ, ਇਕ ਸਿਆਣੇ, ਸੂਝਵਾਨ ਨਾਗਰਿਕ ਬਣਨ ਦੀ ਲੋੜ ਹੈ। ਉਨ੍ਹਾਂ ਬੱਚਿਆ ਨੂੰ ਕਿਹਾ ਕਿ ਮੈਂ ਉਮੀਦ ਕਰਦੀ ਆ ਤੁਸੀ ਜਦੋਂ ਆਉਣ ਵਾਲੇ ਭਵਿੱਖ ਵਿੱਚ ਅਫ਼ਸਰ ਅਤੇ ਸਿਆਸਤਦਾਨ ਬਣੋਂਗੇ ਤਾਂ ਇਮਾਨਦਾਰੀ ਦੇ ਨਾਲ ਦੇਸ਼ ਲਈ ਕੰਮ ਕਰੋਗੇ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ