Thursday, April 10, 2025

National

ਪਿੰਡ ਮਦਨਹੇੜੀ ਦੀ ਪੰਚਾਇਤ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ

November 03, 2022 08:05 PM
Advocate Dalip Singh Wasan
ਐਸ ਏ ਐਸ ਨਗਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਪਿੰਡ ਮਦਨਹੇੜੀ ਬਲਾਕ ਖਰੜ ਦੀ ਪੰਚਾਇਤ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਮਤਾ ਪਾਕੇ ਸਹਿਮਤੀ ਪ੍ਰਗਟਾਈ ਕਿ ਝੋਨੇ ਦੀ ਪਰਾਲੀ ਨੂੰ ਇਸ ਪਿੰਡ ਦਾ ਕੋਈ ਵੀ ਕਿਸਾਨ ਅੱਗ ਨਹੀ ਲਗਾਏਗਾ, ਸਗੋਂ ਇਸ ਦੀ ਸੁਚੱਜੀ ਵਰਤੋਂ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾਵੇਗੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇਗਾ। 
ਇਸ ਮੌਕੇ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ ਗੁਰਦਿਆਲ ਕੁਮਾਰ ਏ.ਡੀ.ੳ ਨੇ ਪਿੰਡ ਦੀ ਪੰਚਾਇਤ ਨੂੰ ਅਪੀਲ ਕੀਤੀ ਕਿ ਡਿਪਟੀ ਕਮਿਸ਼ਨਰ ਵੱਲੋ ਕਿਹਾ ਗਿਆ ਹੈ ਕਿ ਜਿਲਾ ਪ੍ਰਸ਼ਾਸਨ ਵੱਲੋ ਉਨ੍ਹਾਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਪੰਚਾਇਤਾਂ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਣਗੀਆਂ ।ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਵੱਲੋ ਸੋਚ ਵਿਚਾਰਕੇ ਫੈਸਲਾ ਕੀਤਾ ਕਿ ਪਿੰਡ ਦਾ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਏਗਾ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰਨਗੇ।
ਪਿੰਡ ਦੇ ਲੰਬਰਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਧੂੰਆ ਹੋ ਜਾਂਦਾ ਹੈ ਜਿਸ ਨਾਲ ਐਕਸੀਡੈਂਟ ਹੁੰਦੇ ਹਨ ਅਤੇ ਬੱਚਿਆ ਨੂੰ ਸਾਹ ਲੈਣ ਵਿੱਚ ਵੀ ਮੁਸ਼ਕਿਲ ਆਉਦੀ ਹੈ। 
ਇਸ ਮੌਕੇ ਖੇਤੀ ਬਾਡ਼ੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਦੀ ਪੰਚਾਇਤ ਦੇ ਮੈਂਬਰ ਪਰਮਿੰਦਰ ਸਿੰਘ, ਗੁਰਤੇਜ ਸਿੰਘ, ਸੋਹਣ ਸਿੰਘ, ਪ੍ਰੇਮ ਸਿੰਘ ਮੋਹਤਵਰ, ਗੁਰਮੁੱਖ ਸਿੰਘ, ਕੁਲਦੀਪ ਸਿੰਘ , ਜਸਪ੍ਰੀਤ ਸਿੰਘ, ਦਲਵਾਰਾ ਸਿੰਘ ਅਤੇ ਕਿਸਾਨ ਹਾਜ਼ਰ ਸਨ।

Have something to say? Post your comment

 

More in National

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

‘IPhone ਤੇ Indroid ‘ਤੇ ਵੱਖਰੇ-ਵੱਖਰੇ ਕਿਰਾਏ ‘ਤੇ Ola-Uber ਨੂੰ ਕੇਂਦਰ ਨੇ ਭੇਜਿਆ ਨੋਟਿਸ

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Income Tax ਫਾਈਲ ਕਰਨ ਦੀ ਤਰੀਕ 15 ਜਨਵਰੀ ਤੱਕ ਵਧੀ