Friday, November 22, 2024

Chandigarh

ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨ

January 27, 2023 08:39 PM
SehajTimes

ਐੱਸ ਏ ਐੱਸ ਨਗਰ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 25000 ਈ.ਡਬਲਿਊ.ਐਸ. ਫਲੈਟ ਬਣਾਉਣ ਦੀ ਤਜਵੀਜ਼ ਰੱਖੀ ਹੈ ਅਤੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਸਾਰਿਆਂ ਲਈ ਛੱਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯੋਜਨਾ ਦੇ ਪਹਿਲੇ ਪੜਾਅ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈਡਬਲਿਊਐਸ) ਲਈ ਸ਼ਹਿਰ ਵਿੱਚ  5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। 75 ਏਕੜ ਜ਼ਮੀਨ 'ਤੇ ਬਣਾਏ ਜਾਣ ਵਾਲੇ ਇਹ ਈਡਬਲਿਊਐਸ ਹਾਊਸਿੰਗ ਸਕੀਮ ਫਲੈਟਾਂ ਦਾ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਸ੍ਰੀ ਅਮਨ ਅਰੋੜਾ ਨੇ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਅਤੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਹੋਰ ਮਹਾਨ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸੰਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਾਨ ਸਰਕਾਰ ਰੰਗਲਾ ਪੰਜਾਬ ਦੇ ਟੀਚੇ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸੱਤਾ ਸੰਭਾਲਣ ਤੋਂ ਬਾਅਦ ਮਹਿਜ਼ 10 ਮਹੀਨਿਆਂ ਵਿੱਚ 26000 ਦੇ ਕਰੀਬ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ ਅਤੇ 9000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰ

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਭਲਕੇ 400 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ। ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ 90 ਫੀਸਦੀ ਤੋਂ ਵੱਧ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸੂਬਾ ਸਰਕਾਰ ਨੇ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ 'ਸਕੂਲ ਆਫ਼ ਐਮੀਨੈਂਸ' ਪ੍ਰੋਜੈਕਟ ਸ਼ੁਰੂ ਕੀਤਾ ਹੈ ਜਿਸ ਤਹਿਤ ਸੂਬੇ ਭਰ ਵਿੱਚ 117 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਵੱਖ-ਵੱਖ ਨਾਗਰਿਕ ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਵਿੱਚ ਪੇਂਡੂ ਖੇਤਰਾਂ ਵਿੱਚ ਜ਼ਮੀਨਾਂ ਦੀ ਰਜਿਸਟਰੀ ਤੋਂ ਪਹਿਲਾਂ 5773 ਪਿੰਡਾਂ ਨੂੰ ਐਨਓਸੀ ਲੈਣ ਤੋਂ ਛੋਟ, ਨੂੰ ਰੈਗੂਲੇਟਰੀ ਪ੍ਰਵਾਨਗੀਆਂ ਦੇ ਅਧਿਕਾਰ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀ ਨੂੰ ਸੌਂਪਣਾ ਆਦਿ ਸ਼ਾਮਲ ਹੈ। ਇਸ ਤੋਂ ਇਲਾਵਾ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨਾ, ਮਾਲਕੀ ਬਦਲਣਾ ਅਤੇ ਐਨ.ਓ.ਸੀ ਪ੍ਰਾਪਤ ਕਰਨਾ ਆਦਿ ਹੁਣ ਸਿਰਫ਼ ਇੱਕ ਕਲਿੱਕ ਨਾਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 15 ਕੰਮਕਾਜੀ ਦਿਨਾਂ ਵਿੱਚ ਐਨ.ਓ.ਸੀ. ਲੈਣ ਲਈ ਰੈਗੂਲਰਾਈਜੇਸ਼ਨ ਪੋਰਟਲ 'ਤੇ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਦੇ ਨਿਬੇੜੇ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ। ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਟੈਂਡਅਲੋਨ ਉਦਯੋਗਾਂ ਦੀ ਕੰਪਾਊਂਡਿੰਗ ਸਮੇਤ ਸਟੈਂਡਅਲੋਨ ਉਦਯੋਗਾਂ ਦੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਡਾਇਰੈਕਟਰ, ਫੈਕਟਰੀਜ਼ ਨੂੰ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਫੈਕਟਰੀਆਂ ਦੇ ਬਿਲਡਿੰਗ ਪਲਾਨ ਦਾ ਮਨਜ਼ੂਰੀ ਲਈ ਦੋ ਵੱਖ-ਵੱਖ ਵਿਭਾਗਾਂ ਵਿਚ ਅਪਲਾਈ ਕਰਨ ਦੀ ਲੋੜ ਨਾ ਪਵੇ। ਪੰਜਾਬ ਦੇ ਮਾਡਲ ਸ਼ਹਿਰ ਮੁਹਾਲੀ ਦੇ ਸੁੰਦਰੀਕਰਨ, ਸੜਕਾਂ ਨੂੰ ਚੌੜਾ ਕਰਨ ਅਤੇ ਨਵੇਂ ਚੌਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗਮਾਡਾ ਨੇ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟ ਸਪੇਸ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਹਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ। ਮਾਰਚ ਪਾਸਟ ਵਿੱਚ ਪੰਜਾਬ ਪੁਲੀਸ ਦੇ ਜਵਾਨਾਂ, ਐਨਸੀਸੀ ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੇ ਬੈਂਡ ਗਰੁੱਪਾਂ ਨੇ ਭਾਗ ਲਿਆ। ਸਾਈਕਲ ਰੈਲੀ ਵੀ ਕੱਢੀ ਗਈ ਜਿਸ ਵਿੱਚ ਵੱਖ-ਵੱਖ ਖਿਡਾਰੀਆਂ ਨੇ ਭਾਗ ਲਿਆ ਅਤੇ ਨਰੋਏ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ। ਸਿਹਤ, ਪੁਲਿਸ, ਖੇਤੀਬਾੜੀ, ਜੰਗਲਾਤ, ਵੇਰਕਾ, ਰੁਜ਼ਗਾਰ ਉਤਪਤੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਨੇ ਆਕਰਸ਼ਕ ਝਾਕੀਆਂ ਰਾਹੀਂ ਆਪਣੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰਾਪਤੀਆਂ ਪੇਸ਼ ਕੀਤੀਆਂ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ 23 ਨਵੰਬਰ ਨੂੰ : ਡਿਪਟੀ ਕਮਿਸ਼ਨਰ ਪਟਿਆਲਾ

ਸੱਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਝੱਜੋਂ ਦੇ ਅਜ਼ਾਦੀ ਘੁਲਾਟੀਆਂ ਗੁਰਦੀਪ ਸਿੰਘ ਅਤੇ ਸਵਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਪਿੰਡ ਬਾਸਮਾਂ ਦੇ ਅਜ਼ਾਦੀ ਘੁਲਾਟੀਏ ਕੇਹਰ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਮਨ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸਐਸਪੀ ਡਾ. ਸੰਦੀਪ ਕੁਮਾਰ ਗਰਗ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐੱਸ ਪੀ ਅਜਿੰਦਰ ਸਿੰਘ, ਸਕੱਤਰ ਆਰ ਟੀ ਆਏ ਪੂਜਾ ਸਿਆਲ ਗਰੇਵਾਲ, ਐੱਸ ਡੀ ਐਮ ਮੋਹਾਲੀ ਸਰਬਜੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਇੰਦਰਪਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ