Friday, November 22, 2024

Chandigarh

ਨਵੀਨ ਬੰਸਲ ਖਿਜਰਾਬਾਦ ਜਿਲ੍ਹਾ ਕਾਗਰਸ ਕਮੇਟੀ ਦੇ ਮੀਤ ਪ੍ਰਧਾਨ ਚੁਣੇ

July 24, 2023 04:42 PM
Gurdeep Jhingran

ਕੁਰਾਲੀ : ਇੱਥੋਂ ਨੇੜਲੇ ਕਸਬੇ ਖਿਜਰਾਬਾਦ ਦੇ ਮਿਹਨਤੀ ਅਤੇ ਅਣਥੱਕ ਕਾਗਰਸੀ ਵਰਕਰ ਨਵੀਨ ਬੰਸਲ ਨੂੰ ਜਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਚੁਣਿਆ ਗਿਆ ਹੈ, ਅੱਜ ਕੁਰਾਲੀ ਦੇ ਚੰਡੀਗੜ੍ਹ ਰੋਡ ਤੇ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਇਸ ਅਹੁਦੇ ਦਾ ਨਿਯੁਕਤੀ ਪੱਤਰ ਸੌਂਪਦਿਆਂ ਵਿਜੈ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਪਾਰਟੀ ਦੇ ਮਿਹਨਤੀ ਵਰਕਰਾਂ ਦੀ ਕਦਰ ਕੀਤੀ ਹੈ ਅਤੇ ਅਜਿਹੇ ਵਰਕਰਾਂ ਦੇ ਲਾਮਬੰਦ ਹੋਣ ਨਾਲ ਪਿੰਡ ਪੱਧਰ ਤੇ ਪਾਰਟੀ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਉਣ ਵਾਲੀਆਂ ਚੋਣਾਂ ਸਮੁੱਚੀ ਕਾਂਗਰਸ ਪਾਰਟੀ ਇੱਕਜੁੱਟਤਾ ਨਾਲ ਲੜੇਗੀ। ਇਸ ਮੌਕੇ ਨਵੀਨ ਬੰਸਲ ਨੇ ਹਲਕਾ ਇੰਚਾਰਜ ਅਤੇ ਹੋਰਨਾਂ ਸੀਨੀਅਰ ਆਗੂਆਂ ਨੂੰ ਆਪਣੀ ਇਸ ਨਿਯੁਕਤੀ ਸਬੰਧੀ ਧੰਨਵਾਦ ਕਰਦਿਆਂ ਭਰੋਸਾ ਦੁਆਇਆ ਕਿ ਪਾਰਟੀ ਦੀ ਮਜਬੂਤੀ ਲਈ ਹਮੇਸ਼ਾਂ ਹੀ ਪਹਿਲਾਂ ਵਾਂਗੂੰ ਤਤਪਰ ਰਹਿਣਗੇ ਅਤੇ ਪਿੰਡ ਪੱਧਰ ਤੇ ਇਕਾਈਆਂ ਬਣਾ ਕੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਕੇਸ਼ ਕਾਲੀਆ, ਸ਼ਿਵ ਵਰਮਾ ਕੁਰਾਲੀ, ਮਨਜੀਤ ਸਿੰਘ ਕਰੌਰਾਂ, ਪਰਮਜੀਤ ਕੌਰ ਕੁਰਾਲੀ, ਹੰਸ ਰਾਜ ਬੂਥਗੜ੍ਹ ਸਮੇਤ ਇਲਾਕੇ ਦੇ ਮੋਹਤਬਰ ਕਾਂਗਰਸੀ ਆਗੂ ਹਾਜਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ