Friday, November 22, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਰਾਜ ਪਸ਼ੂ ਭਲਾਈ ਬੋਰਡ ਨਾਲ ਹੋਣਗੇ ਰਜਿਸਟਰਡ

July 27, 2023 10:07 PM
SehajTimes

ਚੰਡੀਗੜ੍ਹ : ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਰਲਡ ਯੂਨੀਵਰਸਿਟੀ ਗੇਮਜ਼ 2023 ਲਈ ਚੁਣੇ 11 ਖਿਡਾਰੀ

 ਇੱਥੇ ਪੰਜਾਬ ਭਵਨ ਵਿਖੇ ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ। ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ

 ਅਵਾਰਾ ਪਸ਼ੂਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ 'ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਜਦੋਂਕਿ ਅਵਾਰਾ ਪਸ਼ੂਆਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ 20 ਕੈਟਲ ਪੌਂਡ ਵੀ ਬਣਾਏ ਗਏ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਜੁਆਇੰਟ ਸਕੱਤਰ ਰਾਕੇਸ਼ ਕੁਮਾਰ, ਆਈ.ਐਫ.ਐਸ. ਸ੍ਰੀ ਟੀ. ਗਨਾਨਾ, ਜੁਆਇੰਟ ਡਾਇਰੈਕਟਰ ਡਾ. ਸੰਗੀਤਾ ਤੂਰ, ਜੁਆਇੰਟ ਡਾਇਰੈਕਟਰ ਡਾ. ਜੀ.ਐਸ. ਬੇਦੀ, ਏ.ਡਬਲਿਊ.ਬੀ.ਆਈ. ਡਾ. ਐਸ. ਭਰਤ ਕੁਮਾਰ, ਐਡਵੋਕੇਟ ਸਿਮਰਨਜੀਤ ਕੌਰ, ਸੁਖਵੰਤ ਸਿੰਘ ਗਿੱਲ, ਨੰਦਨੀ ਕੱਕੜ ਅਤੇ ਡਾ. ਪੁਨੀਤ ਮਲਹੋਤਰਾ ਹਾਜ਼ਰ ਸਨ।

Have something to say? Post your comment

 

More in Chandigarh

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ