Thursday, November 21, 2024

Sports

ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ 'ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ

July 28, 2023 01:06 PM
SehajTimes

ਚੰਡੀਗੜ੍ਹ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਉਣੀ ਸੁਖਾਲੀ ਹੋ ਜਾਵੇਗੀ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਰਲਡ ਯੂਨੀਵਰਸਿਟੀ ਗੇਮਜ਼ 2023 ਲਈ ਚੁਣੇ 11 ਖਿਡਾਰੀ

     ਇੱਕ ਬਿਆਨ ਵਿੱਚ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਵਿਸ਼ਵ ਭਰ ਦੇ ਗੱਤਕਾ ਖਿਡਾਰੀਆਂਤਕਨੀਕੀ ਅਧਿਕਾਰੀਆਂ ਅਤੇ ਪ੍ਰਮੋਟਰਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਯਤਨਾਂ ਦੀ ਸ਼ਲਾਘਾ ਕਰਦੇ ਹੋਏਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਨੇ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਹ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਹੋਰ ਮੌਕੇ ਪ੍ਰਦਾਨ ਕਰਦੇ ਰਹਿਣਗੇ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

      ਜਸਵੰਤ ਸਿੰਘ ਗੋਗਾ ਨੇ ਇਸ ਇਤਿਹਾਸਕ ਪ੍ਰਾਪਤੀ 'ਤੇ ਦੁਨੀਆ ਭਰ ਦੇ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਇਹ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਨਿਰੰਤਰ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਗੱਤਕਾ ਖੇਡ ਦੀ ਸਿਖਰਲੀ ਗਵਰਨਿੰਗ ਬਾਡੀ ਵਜੋਂ ਕਾਰਜਸ਼ੀਲ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਵਿਸ਼ਵ ਪੱਧਰ 'ਤੇ ਪ੍ਰਫੁੱਲਤ ਕਰਨ ਅਤੇ ਮਾਨਤਾ ਦਿਵਾਉਣ ਲਈ "ਵਿਜ਼ਨ ਡਾਕੂਮੈਂਟ-2030" ਨਾਮਕ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਇਸ ਰੋਡਮੈਪ ਨੂੰ ਏਸ਼ੀਅਨ ਮੁਲਕਾਂ ਵਿੱਚ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਸਵੰਤ ਸਿੰਘ ਨੇ ਦੱਸਿਆ ਕਿ ਇਸ ਰੋਡਮੈਪ ਵਿੱਚ ਅਗਲਾ ਟੀਚਾ ਗੱਤਕੇ ਨੂੰ ਏਸ਼ੀਅਨ ਖੇਡਾਂਸੈਫ ਖੇਡਾਂਰਾਸ਼ਟਰਮੰਡਲ ਖੇਡਾਂ ਅਤੇ ਫਿਰ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣਾ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਲ ਇੰਡੀਆ ਗਤਕਾ ਚੈਂਪੀਅਨਸ਼ਿਪ ਵਿੱਚ ਓਵਰਆਲ ਟਰਾਫੀ ਉੱਤੇ ਪੰਜਾਬੀ ਯੂਨੀਵਰਸਿਟੀ ਦਾ ਕਬਜ਼ਾ

     ਉਨ੍ਹਾਂ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆ ਕਿਹਾ ਕਿ ਗੱਤਕੇ ਦੇ ਨਾਲ ਦੀਆਂ ਹੋਰ ਸਮਕਾਲੀ ਖੇਡਾਂ ਪਹਿਲਾਂ ਹੀ ਉਪਰੋਕਤ ਅੰਤਰਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਜਸਵੰਤ ਸਿੰਘ ਨੇ ਦੱਸਿਆ ਕਿ ਏਸ਼ੀਅਨ ਗੱਤਕਾ ਫੈਡਰੇਸ਼ਨ ਪਰਵਾਸੀ ਭਾਈਚਾਰੇ ਦੇ ਨਿਰੰਤਰ ਸਹਿਯੋਗ ਨਾਲ ਗੱਤਕੇ ਨੂੰ ਜਲਦੀ ਹੀ ਇੱਕ ਵਿਸ਼ਵ ਪੱਧਰੀ ਖੇਡ ਵਜੋਂ ਮਾਨਤਾ ਦਿਵਾਏਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਮਿਥੇ ਉਦੇਸ਼ ਲਈ ਹਰ ਪੱਖੋਂ ਮੱਦਦ ਕਰਨ ਅਤੇ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਇਸ ਟੀਚੇ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ।

Have something to say? Post your comment

 

More in Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ 

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਹੋਈ