Thursday, November 21, 2024

Malwa

ਸੰਤੋਖ ਸਿੰਘ ਕਤਲ ਕੇਸ: ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿਫ਼ਤਾਰ

July 28, 2023 03:24 PM
SehajTimes
ਮੋਗਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਗਾ ਪੁਲਿਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ 15 ਸਤੰਬਰ ਤੱਕ ਦਾ ਵਾਧਾ

     ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪਰੇਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 10 ਜਿੰਦਾ ਕਾਰਤੂਸਾਂ ਸਮੇਤ ਤਿੰਨ .32 ਕੈਲੀਬਰ ਪਿਸਤੌਲ ਅਤੇ ਅਪਰਾਧ ਵਿੱਚ ਵਰਤੀ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਚਾਰ ਹਮਲਾਵਰਾਂ ਨੇ 16 ਜੁਲਾਈ 2023 ਨੂੰ ਮੋਗਾ 'ਚ ਸੰਤੋਖ ਸਿੰਘ ਦੇ ਘਰ 'ਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ

     ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਤਿੰਨ ਵਿਅਕਤੀਆਂ, ਜੋ ਸ਼ੂਟਰ ਹਨ ਅਤੇ ਨਾਮੀ ਗੋਪੀ ਡੱਲੇਵਾਲੀਆ ਗੈਂਗ ਨਾਲ ਸਬੰਧਤ ਹਨ, ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ 'ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ

     ਉਨ੍ਹਾਂ ਦੱਸਿਆ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਭਗੌੜਾ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਆਦਿ ਵਰਗੇ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 155 ਮਿਤੀ 16/07/2023 ਭਾਰਤੀ ਦੰਡਾਵਲੀ ਨਿਯਮ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਕੇਸ ਪਹਿਲਾਂ ਹੀ ਦਰਜ ਕਰ ਲਿਆ ਗਿਆ ਹੈ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ