Friday, November 22, 2024

Chandigarh

ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼

July 29, 2023 01:53 PM
SehajTimes

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਨੀਰੀ  ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਤ ਕਰ ਚੁੱਕੀ ਹੈ

ਕਿਸਾਨ ਝੋਨੇ ਦੀ ਪਨੀਰੀ ਲਈ "77106-65725" ‘ਤੇ ਸੰਪਰਕ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਸਮੂਹ ਕਿਸਾਨਾਂ ਲਈ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸੇ ਵੀ ਕਿਸਾਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਝੋਨੇ ਦੀ ਪਨੀਰੀ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਖੇਤੀਬਾੜੀ ਮੰਤਰੀ ਅੱਜ ਇੱਥੇ ਕਿਸਾਨ ਭਵਨ ਵਿਖੇ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਇਸ ਕੁਦਰਤੀ ਆਫ਼ਤ ਵਿੱਚ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਾ ਰਹੀ ਹੈ, ਜਿਸ ਤਹਿਤ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ, ਜਿਸ ਦੀ ਫ਼ਸਲ ਹੜ੍ਹਾਂ ਕਾਰਨ ਨੁਕਸਾਨੀ ਗਈ ਹੈ, ਝੋਨੇ ਦੀ ਪਨੀਰੀ ਲੈਣ ਲਈ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ 77106-65725 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਖੇਤਰਾਂ. ਜਿੱਥੇ ਹੜ੍ਹਾਂ ਕਾਰਨ ਫ਼ਸਲ ਨੁਕਸਾਨੀ ਗਈ ਹੈ, ਵਿੱਚ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।  ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਸਾਰੇ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ਵਿਚ 15 ਸਤੰਬਰ ਤੱਕ ਦਾ ਵਾਧਾ

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਬੀਜ ਜਾਂ ਖਾਦ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸਾਨਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਵੱਲੋਂ ਨਕਲੀ ਬੀਜਾਂ ਅਤੇ ਖਾਦਾਂ ਦੀ ਚੈਕਿੰਗ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ