ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਇਥੇ ਇਕ ਨਿਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਸ਼ਹਿਰ ਦੇ ਵਪਾਰੀ ਸੂਰਜ ਭਾਟੀਆ ਦਾ ਹਾਲ ਚਾਲ ਜਾਣਿਆ।ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਆਮ ਨਾਗਰਿਕ ਜਾਂ ਵਪਾਰੀ ਨਾਲ ਕੋਈ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤਲਬ ਕਰਕੇ ਨਿਗਮ ਦੇ ਕਮਿਸ਼ਨਰ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਸ਼ਹਿਰ ਵਿਚ ਕਿਸੇ ਵੀ ਬੇਕਸੂਰ ਨਾਲ ਕੀਤੀ ਜਾਣ ਵਾਲੀ ਕੋਈ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਵੀ ਆਦੇਸ਼ ਦਿੱਤੇ ਹਨ ਕਿ ਜਿਸ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦਾ ਨਾਮ ਮੁਢਲੀ ਜਾਂਚ ਵਿਚ ਸਾਹਮਣੇ ਆ ਰਿਹਾ ਹੈ ਉਸ ਨੂੰ ਮੁਅੱਤਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਐਮ ਐਲ ਏ ਕੋਹਲੀ ਨੇ ਸੂਰਜ ਭਾਟੀਆ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਤੇ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ।