Monday, April 14, 2025

Chandigarh

ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

August 05, 2023 11:55 AM
SehajTimes

ਚੰਡੀਗੜ੍ਹ/ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਪੁਲਿਸ ਪਹਿਲਕਦਮੀਆਂ  ਸਮਰਪਿਤ ਕੀਤੀਆਂ, ਜਿਸ ਵਿੱਚ ਪੁਲਿਸ ਲਾਈਨਜ਼ ਵਿਖੇ ਇੱਕ ਸੈਮੀਨਾਰ ਹਾਲ ਦਾ ਉਦਘਾਟਨ ਅਤੇ ਆਫ਼ੀਸਰਜ਼ ਮੈੱਸ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ ।  ਇਸ ਤੋਂ ਇਲਾਵਾ, ਉਨ੍ਹਾਂ ਨੇ ਦੋ ਹਾਈ-ਟੈਕ ਨਾਕਿਆਂ- ਹੁਸ਼ਿਆਰਪੁਰ ਦੇ ਟਾਂਡਾ ਵਿੱਚ ਰਾੜਾ ਪੁਲ ਅਤੇ ਹੁਸ਼ਿਆਰਪੁਰ ’ਚ ਹੀ ਥਾਣਾ ਹਾਜੀਪੁਰ ਵਿਖੇ ਅੰਤਰਰਾਜੀ ਨਾਕਾ ਬੁੱਢਾਵੜ ਦਾ  ਆਨਲਾਈਨ ਉਦਘਾਟਨ ਵੀ ਕੀਤਾ। ਦੱਸਣਾ ਬਣਦਾ ਹੈ ਕਿ ਡੀਜੀਪੀ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ  ਲਈ ਪਹੁੰਚੇ ਸਨ। ਇਹ ਮੀਟਿੰਗ ਜਲੰਧਰ ਕਮਿਸ਼ਨਰੇਟ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਦਿਹਾਤੀ ਦੇ ਪੁਲਿਸ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ। ਮੀਟਿੰਗ ਵਿੱਚ ਡੀ.ਆਈ.ਜੀ. ਜਲੰਧਰ ਰੇਂਜ ਸਵਪਨ ਸ਼ਰਮਾ, ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸ.ਐਸ.ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਹਾਜ਼ਰ ਸਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਆਜ਼ਾਦੀ ਦਿਵਸ ਦੇ ਮੱਦਨਜ਼ਰ  ਪ੍ਰਾਪਤ ਸੁਰੱਖਿਆ ਅਲਰਟ ਸਾਂਝੇ ਕੀਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਵੇ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ ਅਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਨ੍ਹਾਂ ਕਾਨੂੰਨ ਵਿਵਸਥਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਵਧਾਉਣ ਅਤੇ ਹਰ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਆਪਣੀ ਪੇਸ਼ੇਵਰ ਉੱਤਮਤਾ ਨੂੰ ਬਰਕਰਾਰ ਰੱਖਣ ਅਤੇ ਸੂਬੇ ਵਿੱਚ ਅਪਰਾਧ ਨੂੰ ਰੋਕਣ ਦੀ ਕਵਾਇਦ ਨੂੰ ਜਾਰੀ ਰੱਖੇਗੀ। ਜ਼ਿਕਰਯੋਗ ਹੈ ਕਿ ਡੀ.ਜੀ.ਪੀ ਨੇ ਬੜਾ-ਖਾਨਾ ਦੌਰਾਨ ਸਾਰੇ ਰੈਂਕਾਂ ਦੇ ਬਹਾਦਰ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ