Thursday, April 10, 2025

Chandigarh

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ

August 05, 2023 01:16 PM
SehajTimes
ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ। ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਆਬਾਦੀ ਦੇ ਵਾਧੇ ਨਾਲ, ਅਣ-ਅਧਿਕਾਰਤ ਕਲੋਨੀਆਂ ਅਤੇ ਗੈਰ-ਕਾਨੂੰਨੀ ਉਸਾਰੀਆਂ ਦਾ ਖਤਰਾ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ।  ਇਸ ਮੁੱਦੇ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ, ਮੰਤਰੀ ਬਲਕਾਰ ਸਿੰਘ ਨੇ ਨਾਗਰਿਕਾਂ ਨੂੰ ਅਜਿਹੀਆਂ ਉਲੰਘਣਾਵਾਂ ਦੀ ਸ਼ਿਕਾਇਤ ਕਰਨ ਲਈ ਇੱਕ ਪਹੁੰਚਯੋਗ ਅਤੇ ਸੁਵਿਧਾਜਨਕ ਪਲੇਟਫਾਰਮ ਪ੍ਰਦਾਨ ਕਰਨ ਦੀ ਪਹਿਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਵੱਟਸਐਪ ਨੰਬਰ, 7889149943 ਹੁਣ ਕਾਰਜਸ਼ੀਲ ਹੈ, ਜਿਸ ਨਾਲ ਨਿਵਾਸੀ ਅਣ-ਅਧਿਕਾਰਤ ਉਸਾਰੀਆਂ ਅਤੇ ਕਲੋਨੀਆਂ ਬਾਰੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।  ਸਬੰਧਤ ਕਾਨੂੰਨਾਂ ਅਤੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਦੁਆਰਾ ਸਾਰੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਬਲਕਾਰ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇਸ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ, ਕਿਉਂਕਿ ਇਹ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਮੁੱਖ ਚੌਕਸੀ ਅਫ਼ਸਰ ਸ਼੍ਰੀ ਰਾਜੀਵ ਸਖੇੜੀ, ਮੁੱਖ ਇੰਜੀਨੀਅਰ ਸ੍ਰੀ ਅਸ਼ਵਨੀ ਚੋਧਰੀ, ਸ੍ਰੀ ਮੁਕੇਸ਼ ਗਰਗ ਅਤੇ ਸੀਨੀਅਰ ਟਾਊਨ ਪਲੈਨਰ ਸ੍ਰੀ ਗੋਤਮ ਕੁਮਾਰ ਹਾਜ਼ਰ ਸਨ।

Have something to say? Post your comment

 

More in Chandigarh

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਹਰਿਆਣਾ ਦੇ ਰਾਜਪਾਲ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ