ਪੰਜਾਬ ਵਿਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ 9 ਅਗਸਤ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਅੱਜ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਬਟਾਲਾ, ਡੇਰਾ ਬਾਬਾ ਨਾਨਕ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਵਿਚ ਅੱਜ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਇਸ ਦੌਰਾਨ ਵਾਹਨ ਸਾਵਧਾਨੀ ਨਾਲ ਚਲਾਉਣ, ਦਰੱਖਤਾਂ ਹੇਠ ਸ਼ਰਨ ਨਾ ਲੈਣ, ਜਲਘਰਾਂ ਦੇ ਨੇੜੇ ਨਾ ਜਾਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਲਈ ਕਿਹਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਪੂਰਬੀ ਰਾਜਸਥਾਨ, ਜੰਮੂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਦੇ ਘਾਟ ਖੇਤਰਾਂ ਵਿੱਚ ਅਗਲੇ 5 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਮੱਧ ਪ੍ਰਦੇਸ਼ ਅਤੇ ਇਸ ਦੇ ਆਸ-ਪਾਸ ਦੇ ਕਈ ਇਲਾਕਿਆਂ ‘ਚ ਘੱਟ ਦਬਾਅ ਦਾ ਖੇਤਰ ਬਣਨ ਨਾਲ ਭਾਰੀ ਬਾਰਿਸ਼ ਹੋਵੇਗੀ। ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ 9 ਅਗਸਤ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 6 ਤੋਂ 9 ਅਗਸਤ ਦਰਮਿਆਨ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ‘ਚ ਪੰਜ ਦਿਨ ਬਾਰਿਸ਼ ਜਾਰੀ ਰਹੇਗੀ। ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ 8 ਅਗਸਤ ਤੱਕ ਭਾਰੀ ਮੀਂਹ ਪਵੇਗਾ। ਅਗਲੇ 4 ਤੋਂ 5 ਦਿਨਾਂ ਤੱਕ ਬਿਹਾਰ, ਉੱਤਰਾਖੰਡ, ਉੱਤਰੀ ਉੱਤਰ ਪ੍ਰਦੇਸ਼, ਉਪ ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਵਿੱਚ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਉੱਤਰ-ਪੂਰਬੀ ਰਾਜਾਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ ਵਿੱਚ ਅਗਲੇ 5 ਦਿਨਾਂ ਤੱਕ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ।