ਪੰਜਾਬ ‘ਚ ਅਗਸਤ ਦੇ ਮਹੀਨੇ ਮਾਨਸੂਨ ਦੀ ਬਰਸਾਤ ਜਾਰੀ ਹੈ। ਅਗਸਤ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਦੋਂ ਕਿ ਮੌਸਮ ਵਿਭਾਗ ਨੇ ਇਸ ਮਹੀਨੇ ਆਮ ਨਾਲੋਂ ਘੱਟ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਐਤਵਾਰ ਦੇਰ ਰਾਤ ਤੋਂ ਸੋਮਵਾਰ ਸਵੇਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਚੰਡੀਗੜ੍ਹ ਵਿੱਚ 25.2 ਮਿਲੀਮੀਟਰ, ਲੁਧਿਆਣਾ ਵਿੱਚ 1.8 ਮਿਲੀਮੀਟਰ, ਪਟਿਆਲਾ ਵਿੱਚ 6.8 ਮਿਲੀਮੀਟਰ, ਪਠਾਨਕੋਟ ਵਿੱਚ 39.8 ਮਿਲੀਮੀਟਰ, ਗੁਰਦਾਸਪੁਰ ਵਿੱਚ 23.8 ਮਿਲੀਮੀਟਰ, SBS ਨਗਰ ਵਿੱਚ 41.3 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 11.2 ਮਿਲੀਮੀਟਰ, ਰੋਪੜ ਵਿੱਚ 16.2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਇਸ ਦੌਰਾਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ ਜੋ ਆਮ ਨਾਲੋਂ 0.5 ਤੋਂ 0.9 ਡਿਗਰੀ ਵੱਧ ਸੀ। ਜੇ ਪਾਸੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 9 ਅਗਸਤ ਤੱਕ ਮੌਸਮ ਸਾਫ਼ ਰਹੇਗਾ। ਇਸ ਦੌਰਾਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਝੱਲਣੀ ਪੈ ਸਕਦੀ ਹੈ। 10 ਅਗਸਤ ਤੋਂ ਮਾਨਸੂਨ ਦਰਮਿਆਨ ਪੱਛਮੀ ਗੜਬੜੀ ਮੁੜ ਸਰਗਰਮ ਹੋ ਰਹੀ ਹੈ, ਜਿਸ ਕਾਰਨ 13 ਅਗਸਤ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਬੀਤੇ ਦਿਨ ਵੀ ਪੰਜਾਬ ਦੇ ਕਿਸੇ ਵੀ ਜ਼ਿਲੇ ‘ਚ ਮੀਂਹ ਦਾ ਅਲਰਟ ਨਹੀਂ ਸੀ। ਪੰਜਾਬ ਵਿੱਚ ਇਸ ਹਫ਼ਤੇ ਵੀ ਮਾਨਸੂਨ ਦੇ ਸੁਸਤ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਆਮ ਨਾਲੋਂ ਘੱਟ ਹੋਵੇਗੀ। ਪਿਛਲੇ 24 ਘੰਟਿਆਂ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹੀ ਮੀਂਹ ਦਰਜ ਕੀਤਾ ਗਿਆ ਹੈ।