Friday, September 20, 2024

Chandigarh

ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼

August 09, 2023 12:54 PM
SehajTimes
ਚੰਡੀਗੜ੍ਹ : ਪੰਜਾਬ ਵਾਸੀਆਂ ਨੂੰ ਪੀਣਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਚੱਲ ਰਹੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।  ਚਵਿੰਡਾ ਕਲਾਂ (ਅੰਮ੍ਰਿਤਸਰ), ਭੁੱਚਰ ਕਲਾਂ (ਅੰਮ੍ਰਿਤਸਰ), ਪਰੋਵਾਲ (ਗੁਰਦਾਸਪੁਰ) ਅਤੇ ਕੁੰਜਰ (ਗੁਰਦਾਸਪੁਰ) ਵਿਖੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਿੰਪਾ ਨੇ ਸਬੰਧਤ ਏਜੰਸੀਆਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਨੇਪਰੇ ਚੜ੍ਹਾਉਣ ਲਈ ਕਿਹਾ ਤਾਂ ਜੋ ਸਾਫ਼ ਪਾਣੀ ਪੱਖੋਂ ਪੱਛੜੇ ਖੇਤਰਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਹਨਾਂ ਥਾਵਾਂ ’ਤੇ ਧਰਤੀ ਹੇਠਲੇ ਪਾਣੀ ਦੀ ਸਪਲਾਈ ਦੇ ਵੱਡੇ ਪ੍ਰੋਜੈਕਟ ਚਲਾਏ ਜਾ ਰਹੇ ਹਨ, ਜਿੱਥੇ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਖਰਾਬ ਹੈ। ਮੰਤਰੀ ਨੇ ਕਿਹਾ ਕਿ  ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਲਈ ਉਹ ਨਿੱਜੀ ਤੌਰ ’ਤੇ ਨਿਰੰਤਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ 353 ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਇਸ ਮੌਕੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਹੋਰ ਸੀਨੀਅਰ ਅਧਿਕਾਰੀ ਅਤੇ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ