ਪੰਜਾਬ ਵਿੱਚ ਹੜ੍ਹਾਂ ਦੇ ਕਾਰਨ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣੇ ਹੁਣੇ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰ ਨੇ ਸਕੂਲਾਂ ਵਿਚ 12 ਅਗੱਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਕੂਲਾਂ ਵਿਚ 12 ਅਗੱਸਤ ਤੱਕ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਹੈ। ਰਾਜੇਸ਼ ਧੀਮਾਨ ਨੇ ਦਸਿਆ ਕਿ ਇਹ ਫ਼ੈਸਲਾ ਜ਼ਿਲ੍ਹਾ ਸਿਖਿਆ ਅਫ਼ਸਰ ਵੱਲੋਂ ਦਿੱਤੀ ਗਈ ਹੜ੍ਹਾਂ ਬਾਬਤ ਰਿਪੋਰਟ ਦੇ ਆਧਾਰ ’ਤੇ ਲਿਆ ਗਿਆ ਹੈ।
ਸਿੱਖਿਆ ਅਫਸਰ ਦੀ ਇਸ ਰਿਪੋਰਟ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਖੁੰਦਰ ਗੱਟੀ, ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ ਵਿਚ ਛੁੱਟੀਆਂ ਵਿਚ 12 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ 9 ਅਗਸਤ ਤੱਕ ਛੁੱਟੀ ਰਹੇਗੀ।