‘ਮਸਤਾਨੇ’ ਸਿੱਖ ਬਹਾਦਰੀ ਤੇ ਹੌਸਲਿਆਂ ਦੇ ਮਨਮੋਹਕ ਬਿਰਤਾਂਤ ਨਾਲ ਦਰਸ਼ਕਾਂ ਨੂੰ ਮੰਤਰ ਮੁਗਧ ਕਰਨ ਲਈ ਤਿਆਰ ਹੈ। ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਵਲੋਂ ਪੇਸ਼ ਕੀਤੀ ਗਈ ਬਹੁ-ਉਡੀਕੀ ਜਾਣ ਵਾਲੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਤਰਸੇਮ ਜੱਸੜ, ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਵਰਗੇ ਪ੍ਰਤਿਭਾਸ਼ਾਲੀ ਕਲਾਕਾਰਾਂ ਨੇ ਮਨਮੋਹਕ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ ਹੈ ਤੇ ਦਰਸ਼ਕਾਂ ਨੂੰ ਆਪਣੀ ਅਦਾਕਾਰੀ ਨਾਲ ਹੈਰਾਨ ਕਰਨ ਲਈ ਤਿਆਰ ਹਨ।
‘ਮਸਤਾਨੇ’ ਸਿੱਖ ਕੌਮ ਦੀ ਅਣਗਿਣਤ ਵਿਰਾਸਤ ਨੂੰ ਉਜਾਗਰ ਕਰਦੀ ਹੈ, ਨਿਆਂ ਤੇ ਆਜ਼ਾਦੀ ਦੇ ਰਾਖਿਆਂ ਵਜੋਂ ਉਨ੍ਹਾਂ ਦੇ ਇਤਿਹਾਸ ’ਚ ਡੂੰਘਾਈ ਨਾਲ ਖੋਜ ਕਰਦੀ ਹੈ। 18ਵੀਂ ਸਦੀ ’ਚ ਸੈੱਟ ਕੀਤੀ ਗਈ ਇਹ ਫ਼ਿਲਮ ਦਰਸਾਉਂਦੀ ਹੈ ਕਿ ਸਿੱਖ ਕੀ ਹਨ ਤੇ ਉਹ ਸਾਰੀਆਂ ਮੁਸ਼ਕਿਲਾਂ ਦੇ ਵਿਰੁੱਧ ਕਿਸ ਲਈ ਖੜ੍ਹੇ
ਸਨ।