ਪੰਜਾਬ ਸਰਕਾਰ ਨੇ ਸੂਬੇ ਵਿਚ ਪੰਚਾਇਤ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਸਾਰੀਆਂ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ। ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਉਕਤ ਸੰਸਥਾਵਾਂ ‘ਤੇ ਪ੍ਰਬੰਧਕ/ਪ੍ਰਸ਼ਾਸਕ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੰਚਾਇਤੀ ਕਮੇਟੀਆਂ ਦੀਆਂ ਚੋਣਾਂ 25 ਨਵੰਬਰ ਨੂੰ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ।