ਬਰਨਾਲਾ : 67ਵੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਜੋਨ ਪੱਖੋ ਕਲਾਂ ਅਧੀਨ ਆਉੱਦੇ ਸਕੂਲਾਂ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਬਰਜਿੰਦਰਪਾਲ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀ.) ਵਸੁੰਦਰਾ ਕਪਿਲਾ ਨੇ ਸਾਂਝੇ ਤੌਰ ’ਤੇ ਖੇਡ ਮੁਕਾਬਲੇ ਸ਼ੁਰੂ ਕਰਵਾ ਕੇ ਕੀਤਾ।
ਜੋਨਲ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਕਿ ਜੋਨ ਪੱਖੋ ਕਲਾਂ ਅਧੀਨ ਆਉਂਦੇ ਵੱਖ–ਵੱਖ ਸਕੂਲਾਂ ਵਿੱਚ ਹੋ ਰਹੀਆਂ ਇਹਨਾਂ ਖੇਡਾਂ ਵਿੱਚੋਂ ਰੱਸਾਕਸੀ ਅੰਡਰ 17 ਸਾਲ ਤੇ ਅੰਡਰ 19 ਸਾਲ ਲੜਕੀਆਂ ਵਿੱਚ ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋ ਕਲਾਂ ਨੇ ਪਹਿਲਾ ਤੇ ਸਸਸ ਸਕੂਲ ਪੱਖੋ ਕਲਾਂ ਨੇ ਦੂਜਾ ਅਤੇ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਤੇ 19 ਸਾਲ ਵਿੱਚ ਸਸਸ ਸਕੂਲ ਧੌਲਾ ਦੇ ਮੁੰਡਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਕਬੱਡੀ ਅੰਡਰ 14 ਸਾਲ ਲੜਕੇ ਵਿੱਚ ਸਿੱਧ ਭੋਇ ਅਕੈਡਮੀ ਰੂੜੇਕੇ ਕਲਾਂ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਕਾਹਨੇਕੇ ਨੇ ਦੂਜਾ, ਖੋ–ਖੋ ਅੰਡਰ 14 ਸਾਲ ਵਿੱਚ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਦੀਆਂ ਕੁੜੀਆਂ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਬਦਰਾ ਨੇ ਦੂਜਾ, ਲੜਕਿਆਂ ਦੇ ਵਰਗ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਨੇ ਪਹਿਲਾ ਤੇ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਦੂਜਾ, ਅੰਡਰ 17 ਸਾਲ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਦੇ ਲੜਕਿਆਂ ਨੇ ਪਹਿਲਾ ਤੇ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਹੈੱਡ ਮਾਸਟਰ ਸਾਧੂ ਸਿੰਘ, ਹੈਡ ਮਾਸਟਰ ਪ੍ਰਦੀਪ ਕੁਮਾਰ, ਸਕੂਲ ਮੁਖੀ ਅੰਮ੍ਰਿਤਪਾਲ ਸਿੰਘ, ਮਲਕੀਤ ਸਿੰਘ, ਸੱਤਪਾਲ ਸ਼ਰਮਾ, ਗੁਰਜੀਤ ਸਿੰਘ, ਜਸਪਿੰਦਰ ਕੌਰ, ਪਰਮਜੀਤ ਕੌਰ, ਗੁਰਦੀਪ ਸਿੰਘ ਬੁਰਜਹਰੀ, ਜਸਪ੍ਰੀਤ ਸਿੰਘ, ਹਰਜੀਤ ਸਿੰਘ ਜੋਗਾ, ਤਰਵਿੰਦਰ ਸਿੰਘ, ਹਰਦੀਪ ਕੌਰ, ਸ਼ਿਵਦੀਪ ਸ਼ਰਮਾ, ਪ੍ਰਗਟ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।