Friday, November 22, 2024

Chandigarh

ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਕਰਨਗੇ  ਸਨਮਾਨਿਤ

August 14, 2023 07:55 PM
SehajTimes

ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।


ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ 4 ਅਧਿਕਾਰੀਆਂ/ਕਰਮਚਾਰੀਆਂ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਦੋ ਪੀਪੀਐਸ ਅਧਿਕਾਰੀ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮ ਬਰਾੜ ਸ਼ਾਮਲ ਹਨ ਅਤੇ ਬਾਕੀ ਦੋ ਮੁਲਾਜ਼ਮਾਂ ਵਿੱਚ ਇੰਸਪੈਕਟਰ ਪੁਸ਼ਵਿੰਦਰ ਸਿੰਘ ਅਤੇ ਕਾਂਸਟੇਬਲ ਨਵਨੀਤ ਸਿੰਘ ਸ਼ਾਮਲ ਹਨ।


ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਅਧਿਕਾਰੀਆਂ ਵਿੱਚ ਸੱਤ ਪੀਪੀਐਸ ਅਧਿਕਾਰੀ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ, ਏਆਈਜੀ ਜ਼ੋਨਲ ਸੀਆਈਡੀ ਪਟਿਆਲਾ ਆਲਮ ਵਿਜੈ ਸਿੰਘ, ਐਸਪੀ ਇਨਵੈਸਟੀਗੇਸ਼ਨ ਤਰਨਤਾਰਨ ਵਿਸ਼ਾਲਜੀਤ ਸਿੰਘ, ਡੀਐਸਪੀ ਐਸਟੀਐਫ ਲੁਧਿਆਣਾ ਰੇਂਜ ਦਵਿੰਦਰ ਕੁਮਾਰ, ਡੀਐਸਪੀ ਆਪਰੇਸ਼ਨ ਸੰਜੀਵਨ ਗੁਰੂ, ਡੀਐਸਪੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਬਰਿੰਦਰ ਸਿੰਘ ਅਤੇ ਡੀ.ਐਸ.ਪੀ. ਪੀ.ਏ.ਪੀ. ਟਰੇਨਿੰਗ ਸੈਂਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਤੋਂ ਇਲਾਵਾ ਇੰਸਪੈਕਟਰ ਸ਼ਿਵ ਕੁਮਾਰ, ਐਸਆਈ ਗੁਰਿੰਦਰ ਸਿੰਘ, ਐਸਆਈ ਸੁਰੇਸ਼ ਕੁਮਾਰ, ਐਸਆਈ ਅਕਸ਼ੈਦੀਪ ਸਿੰਘ, ਏਐਸਆਈ ਇਕਬਾਲ ਸਿੰਘ, ਏਐਸਆਈ ਹਰਵਿੰਦਰ ਸਿੰਘ, ਏਐਸਆਈ ਦਿਨੇਸ਼ ਕੁਮਾਰ ਅਤੇ ਏਐਸਆਈ ਸੁਰਿੰਦਰਪਾਲ ਸਿੰਘ ਸ਼ਾਮਲ ਹਨ।


ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਬਲ ਨੂੰ ਹੋਰ ਵੀ ਲਗਨ ਅਤੇ ਸਮਰਪਣ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ