Thursday, November 21, 2024

Majha

ਪੌਂਗ ਡੈਮ 'ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ

August 14, 2023 08:07 PM
SehajTimes
 
 
ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ।ਪੌਂਗ ਡੈਮ ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ ਹੈ ਅਤੇ ਡੈਮ 1400 ਫੁੱਟ ਤੱਕ ਪਾਣੀ ਨੂੰ ਆਸਾਨੀ ਨਾਲ ਰੋਕਣ ਦੀ ਸਮਰੱਥਾ ਰੱਖਦਾ ਹੈ।ਭਵਿੱਖ ਵਿੱਚ ਪਾਣੀ ਦਾ ਵਹਾਅ ਜਿਆਦਾ ਹੋਣ ਦੀ ਸਥਿਤੀ ਨਾਲ ਨਜਿੱਠਣ ਲਈ, ਡੈਮ ਤੋਂ ਲਗਭਗ 68,000 ਕਿਊਸਿਕ ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡਿਆ ਜਾਵੇਗਾ ਅਤੇ ਇਸ ਨੂੰ ਹੌਲੀ-ਹੌਲੀ ਵਧਾਇਆ ਜਾਵੇਗਾ। ਇਹ ਫੈਸਲਾ ਭਵਿੱਖ ਵਿੱਚ ਪਾਣੀ ਦਾ ਵਹਾਅ ਵਧਣ ਦੀ ਸਥਿਤੀ ਨਾਲ ਨਜਿੱਠਣ ਲਈ ਲਿਆ ਗਿਆ ਹੈ ਅਤੇ ਜੇਕਰ ਭਵਿੱਖ ਵਿੱਚ ਪਾਣੀ ਦਾ ਵਹਾਅ ਵਧਦਾ ਹੈ ਤਾਂ ਡੈਮਾਂ ਦੀ ਭੰਡਾਰਨ ਸਮਰਥਾ ਕਾਫੀ ਹੈ। 
 
ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜ ਜ਼ਿਲਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ।ਪਾਣੀ ਦੇ ਵਹਾਅ ਨੂੰ ਰੋਕਣ ਲਈ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਵਿਭਾਗ ਦੇ ਫੀਲਡ ਸਟਾਫ ਨੂੰ 24 ਘੰਟੇ ਸਥਿਤੀ ਉੱਤੇ ਰੱਖਣ ਲਈ ਕਿਹਾ ਹੈ।
 
ਇਸੇ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਡੈਮਾਂ ਵਿੱਚ ਆ ਰਹੇ ਵਾਧੂ ਪਾਣੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਦਇਆਵਾਂ ਨਾਲ ਵਸੇ ਲੋਕਾਂ ਨੂੰ ਸੁਰੱਖਿਅਤ ਰੱਖਣ ਉਤੇ ਕੰਮ ਕਰਨ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਲੋੜ ਪੈਣ ਉੱਤੇ ਰਾਹਤ ਕੈਂਪ ਲਗਾਉਣ ਲਈ ਕਿਹਾ। 

Have something to say? Post your comment

 

More in Majha

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ