Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

ਆਮ ਆਦਮੀ ਕਲੀਨਿਕਾਂ ਨੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇਨਕਲਾਬ ਲਿਆਂਦਾ- ਅਜੀਤ ਪਾਲ ਸਿੰਘ ਕੋਹਲੀ

August 15, 2023 09:04 AM
SehajTimes

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ ਦੇ ਤਿੰਨ ਹੋਰ ਮੁਹੱਲਾ ਕਲੀਨਿਕਾ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਵਿੱਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਹੇਠ ਅਬਲੋਵਾਲ, ਬਾਬਾ ਜੀਵਨ ਸਿੰਘ ਬਸਤੀ ਅਤੇ ਟੋਬਾ ਬਾਬਾ ਧਿਆਨਾ ਵਿਖੇ ਮੁਹੱਲਾ ਕਲੀਨਿਕਾ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਏ.ਡੀ.ਸੀ (ਜ)ਜਗਜੀਤ ਸਿੰਘ, ਐਸਡੀਐਮ ਡਾ. ਇਸਮਤ ਵਿਜੈ ਸਿੰਘ, ਸਿਵਲ ਸਰਜਨ ਡਾ. ਰਾਮਿੰਦਰ ਕੌਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।


ਇਸ ਦੌਰਾਨ ਵਿਧਾਇਕ ਕੋਹਲੀ ਨੇ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਉਨ੍ਹਾਂਦੇ  ਘਰਾਂ ਨੇੜੇ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਖੋਲ੍ਹੇ ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਇਨਕਲਾਬ ਲਿਆਂਦਾ ਹੈ। ਉਨ੍ਹਾਂ ਕਿਹਾ ਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕੋ ਇਕ ਨਿਸ਼ਾਨਾ ਹੈ ਕੇ ਲੋਕਾਂ ਨੂੰ ਕਿਸੇ ਵੀ ਕੰਮ ਲਈ ਖੱਜਲ ਖੁਆਰ ਨਾ ਹੋਣਾ ਪਵੇ ਤੇ ਮੁਹੱਲਾ ਕਲੀਨਿਕ ਖੋਲਣਾ ਵੀ ਉਸੇ ਕੜੀ ਦਾ ਇਕ ਹਿੱਸਾ ਹੈ।

ਅਜੀਤ ਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਹਿਰ ਵਿਚ 9 ਮੁਹੱਲਾ ਕਲੀਨਿਕ ਖੁੱਲ੍ਹੇ ਹੋਏ ਹਨ, ਅੱਜ 3 ਹੋਰ ਖੋਲੇ ਜਾਣ ਨਾਲ ਪਟਿਆਲਾ ਸ਼ਹਿਰ ਵਿਚ 12 ਮੁਹੱਲਾ ਕਲੀਨਿਕ ਹੋ ਗਏ ਹਨ। ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਅਜੀਤਪਾਲ ਸਿੰਘ ਕੋਹਲੀ ਜੋ ਕਿ ਪਟਿਆਲਾ ਸ਼ਹਿਰੀ ਹਲਕੇ ਦੇ ਵਸਨੀਕਾਂ ਦੇ ਆਪਣੇ ਵਿਧਾਇਕ ਵਜੋਂ ਉਭਰ ਕੇ ਸਾਹਮਣੇ ਆਏ ਹਨ, ਨੇ ਸ਼ਹਿਰ ਵਾਸੀਆਂ ਨੂੰ ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।


ਅਜੀਤ ਪਾਲ ਸਿੰਘ ਕੋਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਰੱਥ ਲੋਕ ਤਾਂ ਵੱਡੇ ਹਸਪਤਾਲਾਂ ’ਚ ਆਪਣਾ ਇਲਾਜ ਕਰਵਾ ਸਕਦੇ ਹਨ, ਪਰੰਤੂ ਬਿਹਤਰ ਸਿਹਤ ਸਹੂਲਤਾਂ ਤੋਂ ਕਿਸੇ ਨਾ ਕਿਸੇ ਤਰ੍ਹਾਂ ਵਾਂਝੇ ਰਹਿ ਜਾਣ ਵਾਲੇ ਗਰੀਬ ਤੇ ਆਮ ਲੋਕਾਂ ਲਈ ਇਹ ਆਮ ਆਦਮੀ ਕਲੀਨਿਕ ਇੱਕ ਵਰਦਾਨ ਸਾਬਤ ਹੋ ਰਹੇ ਹਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਹਲਕੇ ’ਚ ਪਹਿਲਾਂ ਭਾਸ਼ਾ ਵਿਭਾਗ, ਦਾਰੂ ਕੁਟੀਆ ਮੁਹੱਲਾ, ਮਥੁਰਾ ਕਲੋਨੀ, ਸਿਟੀ ਬ੍ਰਾਂਚ, ਗੁੜ ਮੰਡੀ ਨੇੜੇ ਹੈਡਲੀ ਫੀਮੇਲ, ਬਡੂੰਗਰ, ਆਰੀਆ ਸਮਾਜ ਵਿਖੇ 9 ਮੁਹੱਲਾ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਤੇ ਇੱਥੇ ਰੋਜਾਨਾ 2200 ਤੋਂ 2500 ਦੇ ਆਸ-ਪਾਸ ਲੋਕ ਪ੍ਰਤੀ ਕਲੀਨਿਕ ਵਿਖੇ ਹਰ ਮਹੀਨੇ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ। ਜਦਕਿ ਅੱਜ ਖੋਲੇ ਗਏ 3 ਮੁਹੱਲਾ ਕਲੀਨਿਕਾਂ ਦੇ ਨੇੜਲੇ ਵਸਨੀਕਾਂ ਦੀ ਵੀ ਵੱਡੀ ਮੰਗ ਸੀ।

Have something to say? Post your comment

 

More in Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐਸਪੀ ਨੂੰ ਮਿਲਿਆ 

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ