Wednesday, April 09, 2025

Chandigarh

ਦੇਸ਼ ਵਿਦੇਸ਼ ‘ਚ ਵਸਦੇ ਪੰਜਾਬੀਆਂ ਦੇ ਨਾਮ ਉੱਤੇ ਮੁੱਖ ਮੰਤਰੀ ਮਾਨ ਨੇ ਲਾਇਆ ਸੰਦੇਸ਼

August 15, 2023 07:42 PM
SehajTimes

ਦੇਸ਼ ਦੇ 77 ਵੇਂ ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਦੇਸ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਇਸ ਗੱਲ ਦਾ ਫ਼ਕਰ ਹੈ ਕਿ ਦੇਸ਼ 'ਚ ਕੁਰਬਾਨ ਹੋਣ ਵਾਲੇ ਵੀਰਾਂ 'ਚ ਪੰਜਾਬੀ ਹਮੇਸ਼ਾ ਹੀ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੁਰਬਾਨੀ ਦਾ ਜਜ਼ਬਾ ਵੀ ਸਾਨੂੰ ਵਿਰਸੇ 'ਚੋਂ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮੁਕਲ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਅਤੇ ਜ਼ੁਲਮ ਦੇ ਖ਼ਿਲਾਫ਼ ਲੜਣ ਦੀ ਪ੍ਰੇਰਨਾ ਗੁਰੂਆਂ ਤੋਂ ਹੀ ਮਿਲੀ ਹੈ । ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਪਣੇ ਮਹਾਨ ਵਿਰਸੇ 'ਤੇ ਮਾਣ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਲਾਲਾ ਲਾਜਪਤਰਾਏ, ਸ਼ਹੀਦ ਉਦਮ ਸਿੰਘ ਵਰਗੇ ਹੋਰ ਹਜ਼ਾਰਾਂ ਸ਼ਹੀਦਾਂ ਅਤੇ ਯੋਧਿਆਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਧਿਆਂ 'ਚ 80 ਫੀਸਦੀ ਤੋਂ ਵੱਧ ਪੰਜਾਬੀ ਹੀ ਹਨ। ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਨੇ ਮੁਲਕ ਨੂੰ ਤੱਤੀ ਵਾਹ ਨਹੀਂ ਲੱਗਣ ਦਿੱਤੀ ਤੇ ਅੱਜ ਵੀ ਸਾਡੇ ਨੌਜਵਾਨ ਸਾਡੀ ਰੱਖਿਆ ਲਈ ਖੜ੍ਹੇ ਨੇ ਜਿਸ ਕਰਕੇ ਅਸੀਂ ਸਾਰੇ ਦੇਸ਼ ਵਾਸੀ ਚੇਨ ਦੀ ਨੀਂਦ ਸੌਂ ਰਹੇ ਹਾਂ।

ਮੁੱਖ ਮੰਤਰੀ ਨੇ ਗੱਲ ਜਾਰੀ ਰੱਖਦਿਆਂ ਕਿਹਾ ਕਿ ਪਿਛਲੇ ਦਿਨੀਂ ਕੁਦਰਤੀ ਆਫ਼ਤਾਂ ਕਾਰਨ ਪੰਜਾਬ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਕਿਸਨਾਂ ਨੂੰ ਇਹ ਕੁਦਰਤੀ ਮਾਰ ਝੱਲਣੀ ਪਈ ਸੀ। ਸਰਕਾਰ ਵੱਲੋਂ ਲੋਕਾਂ ਦੀ ਹਰ ਸੰਭਵ ਸਹਾਇਤਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੰਦਾ ਹਾਂ ਕਿ ਸਪੈਸ਼ਲ ਗਿਦਾਵਰੀ ਜੋ ਹੈ ਉਹ ਖ਼ਤਮ ਹੋਣ ਵਾਲੀ ਹੈ ਅਤੇ ਪੰਜਾਬ ਸਰਕਾਰ ਪੰਜਾਬ 'ਚ ਹੋਏ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਸਖ਼ਤ ਮਿਹਨਤ ਕਰਕੇ ਕੇ ਪੰਜਾਬ ਨੂੰ ਅਨਾਜ 'ਚ ਆਤਮ-ਨਿਰਭਰ ਬਣਾਇਆ ਹੈ ਅਤੇ ਮੈਂ ਪੰਜਾਬ ਨੂੰ ਆਤਮ-ਨਿਰਭਰ ਹੋਣ ਦੀ ਵੀ ਵਧਾਈ ਦਿੰਦਾ ਹਾਂ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਪੰਜਾਬੀ ਦੀ ਉਪਜਾਊ ਭੂਮੀ ਨੂੰ ਫਿਰ ਤੋਂ ਉਰਜਾਊ ਬਣਾਵਾਂਗੇ ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਵੀ ਸ਼ਹੀਦਾਂ ਦੇ ਕਈ ਸੁਫ਼ਨੇ ਅਧੂਰੇ ਹਨ । ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਕੰਮ ਕਰੇਗੀ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ਼ ਦੀ ਬਹੁਤ ਖੁਸ਼ੀ ਹੈ ਕਿ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਆਮ ਆਦਮੀ ਪਾਰਟੀ ਨੇ 75 ਕਲੀਨਿਕ ਖੋਲ੍ਹੇ ਸਨ। ਇਸੇ ਤਰ੍ਹਾਂ 76 ਵੀਂ ਵਰ੍ਹੇਗੰਢ ਮੌਕੇ ਆਮ ਆਦਮੀ ਪਾਰਟੀ ਨੇ 76 ਕਲੀਨਿਕ ਖੋਲ੍ਹੇ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਕੂਲਾਂ ਦੀ ਮੁਹਾਰ ਬਦਲੀ ਜਾ ਰਹੀ ਹੈ।

Have something to say? Post your comment

 

More in Chandigarh

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਹਰਿਆਣਾ ਦੇ ਰਾਜਪਾਲ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ