Thursday, November 21, 2024

Malwa

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

August 15, 2023 08:05 PM
SehajTimes
 
ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇੱਥੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵਿਚ ਪੈਦਾਇਸ਼ੀ ਤੌਰ ਉਤੇ ਅਗਵਾਈ ਕਰਨ ਦੀ ਕਾਬਲੀਅਤ ਹੁੰਦੀ ਹੈ ਅਤੇ ਇਹ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਰਹਿ ਸਕਦੇ ਪਰ ਪੰਜਾਬੀਆਂ ਦੀ ਬੇਅੰਤ ਊਰਜਾ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ, ਜਿਸ ਲਈ ਸੂਬਾ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ, “ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ, ਦੇਸ਼ ਦਾ ਸਿਰਮੌਰ ਸੂਬਾ ਹੋਵੇਗਾ। ਇਕ ਵਾਰ ਪੰਜਾਬ ਨੇ ਦੇਸ਼ ਦੀ ਅਗਵਾਈ ਕਰ ਲਈ ਤਾਂ ਉਸ ਵੇਲੇ ਭਾਰਤ, ਦੁਨੀਆ ਨੂੰ ਸੇਧ ਦੇਵੇਗਾ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿਚ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜੋ ਸਹੀ ਮਾਅਨਿਆਂ ਵਿਚ ਸਾਡੇ ਕੌਮੀ ਨਾਇਕਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। 
 
ਮੁੱਖ ਮੰਤਰੀ ਨੇ ਕਿਹਾ ਕਿ ਆਜਾਦੀ ਦੇ ਸੰਘਰਸ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਗਈ ਭੂਮਿਕਾ ਸੂਰਬੀਰਤਾ ਅਤੇ ਕੁਰਬਾਨੀ ਦੀ ਅਜਿਹੀ ਮਿਸਾਲ ਹੈ, ਜਿਸ ਦਾ ਦੁਨੀਆ ਭਰ ਵਿੱਚ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ 80 ਫੀਸਦੀ ਤੋਂ ਵੱਧ ਮਹਾਨ ਯੋਧੇ ਅਤੇ ਦੇਸ ਭਗਤ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿੱਚ ਅੰਗਰੇਜਾਂ ਦੇ ਜੁਲਮਾਂ ਦਾ ਸ਼ਿਕਾਰ ਹੋਏ, ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰਾਂ ਸੂਰਬੀਰਾਂ ਨੇ ਆਜ਼ਾਦੀ ਦੇ ਉਦੇਸ ਦੀ ਪ੍ਰਾਪਤੀ ਲਈ ਆਪਣੇ ਖੂਨ ਦੀ ਇੱਕ-ਇੱਕ ਬੂੰਦ ਲੇਖੇ ਲਾ ਦਿੱਤੀ।
 
 
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਦੇਸ ਦੀ ਸੇਵਾ ਕਰਨ ਅਤੇ ਜਬਰ-ਜੁਲਮ ਤੇ ਬੇਇਨਸਾਫੀ ਵਿਰੁੱਧ ਲੜਨ ਦਾ ਜਜਬਾ ਮਹਾਨ ਗੁਰੂਆਂ ਪਾਸੋਂ ਵਿਰਸੇ ਦੇ ਰੂਪ ਵਿਚ ਮਿਲਿਆ ਹੈ ਅਤੇ ਅੱਜ ਵੀ ਪੰਜਾਬੀ ਅਨਿਆਂ ਦੇ ਖਿਲਾਫ ਡਟ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੁਗਲਾਂ ਦੇ ਜੁਲਮ ਵਿਰੁੱਧ ਆਵਾਜ ਬੁਲੰਦ ਕੀਤੀ ਜਦੋਂਕਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅੱਤਿਆਚਾਰ ਦੇ ਵਿਰੁੱਧ ਲੜਦਿਆਂ ਸਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਥ ਦੀ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆ ਦੇ ਇਤਿਹਾਸ ਵਿੱਚ ਮਿਸਾਲ ਨਹੀਂ ਮਿਲਦੀ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ