Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਖੁਦ ਮੈਦਾਨ 'ਚ ਉਤਰੇ

August 18, 2023 07:06 PM
SehajTimes

ਪਟਿਆਲਾ : ਪਟਿਆਲਾ 'ਚ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਸਿਹਤ ਮੰਤਰੀ ਨੇ ਕੀਤੀ ਅਗਵਾਈ ਕਿਹਾ, ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਹਰੇਕ ਨਾਗਰਿਕ ਦਾ ਜਾਗਰੂਕ ਹੋਣ ਜ਼ਰੂਰੀ ਖੜ੍ਹੇ ਪਾਣੀ ਦੇ ਸਰੋਤਾਂ ਨੂੰ ਹਫ਼ਤੇ 'ਚ ਹਰੇਕ ਸ਼ੁੱਕਰਵਾਰ ਖਾਲੀ ਕਰਕੇ ਡੇਂਗੂ ਵਰਗੀ ਬਿਮਾਰੀ ਤੋਂ ਕੀਤਾ ਜਾ ਸਕਦੈ ਬਚਾਅ  ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਪਟਿਆਲਾ ਵਿਖੇ ਖੁਦ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਪਟਿਆਲਾ ਸ਼ਹਿਰ ਦੇ ਹੀਰਾ ਬਾਗ ਖੇਤਰ ਵਿਚ ਡੇਂਗੂ ਮੱਛਰ ਦੇ ਲਾਰਵੇ ਦੀਆਂ ਜਾਂਚ ਟੀਮ ਦੀ ਅਗਵਾਈ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਡੇਂਗੂ ਤੇ ਮਲੇਰੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਹੀਰਾ ਬਾਗ ਖੇਤਰ ਵਿੱਚ ਫੈਕਟਰੀ, ਘਰਾਂ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫਰਿਜ, ਕੂਲਰ, ਫੁੱਲਾਂ ਦੇ ਗਮਲੇ, ਪਾਰਕਾਂ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ/ਤਲਣ ਲਈ ਵਰਤਿਆ ਜਾਂਦਾ ਤੇਲ ਜਦੋਂ ਵਰਤੋਂ ਯੋਗ ਨਾ ਰਹੇ ਤਾਂ ਅਸੀਂ ਉਸ ਨੂੰ ਵੀ ਖੜ੍ਹੇ ਪਾਣੀ ਵਿੱਚ ਮਿਲਾ ਕੇ ਡੇਂਗੂ ਮੱਛਰ ਦੇ ਲਾਰਵੇ ਨੂੰ ਖਤਮ ਕਰ ਸਕਦੇ ਹਾਂ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 1300 ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ। ਡਾ. ਬਲਬੀਰ ਸਿੰਘ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਮੁਹੱਲਿਆਂ ਤੇ ਪਿੰਡਾਂ ਵਿੱਚ ਲੋਕਾਂ ਨੂੰ ਅਜਿਹੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਕੇ ਇਸ ਮੁਹਿੰਮ ਦੀ ਅਗਵਾਈ ਕਰਨ। ਇਸ ਮੌਕੇ ਡਾ. ਜਤਿੰਦਰ ਕਾਂਸਲ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ।
ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 36 ਹਜ਼ਾਰ 490 ਘਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ 510 ਘਰਾਂ ਵਿੱਚ ਲਾਰਵਾਂ ਪਾਇਆ ਗਿਆ ਜਿਸ ਨੂੰ ਟੀਮਾਂ ਵੱਲੋਂ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ 111 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ।
ਫੋਟੋ ਕੈਪਸ਼ਨ: ਡਾ. ਬਲਬੀਰ ਸਿੰਘ 'ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ' ਮੁਹਿੰਮ ਤਹਿਤ ਖੜੇ ਪਾਣੀ ਦੇ ਸਰੋਤਾਂ ਦੀ ਜਾਂਚ ਕਰਦੇ ਹੋਏ।

Have something to say? Post your comment

 

More in Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐਸਪੀ ਨੂੰ ਮਿਲਿਆ 

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ