Friday, September 20, 2024

Chandigarh

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਨ.ਡੀ.ਆਰ.ਐੱਫ਼. ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈ

August 18, 2023 07:43 PM
SehajTimes

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ, ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਜਾਰੀ ਰਾਹਤ ਕਾਰਜਾਂ ਦੀ ਅਗਵਾਈ ਕੀਤੀ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਅਤੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਿੰਡ ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਝੁੱਗੀਆਂ ਨੱਥਾ ਸਿੰਘ ਅਤੇ ਕੋਟ ਬੁੱਢਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ ਅਤੇ ਦਰਿਆ ਦੇ ਪਾਣੀ ਦੇ ਵਹਾਅ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਵੀ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 'ਤੇ ਸੂਚਨਾ ਦੇਣ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਖੋਰ੍ਹਾ ਲੱਗਣ ਤੋਂ ਬਚਾਉਣ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਕੇਂਦਰਾਂ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

---------------

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ