Thursday, November 21, 2024

Chandigarh

14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਬੈਂਸ 

August 22, 2023 09:06 AM
SehajTimes
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਧਿਆਪਕ ਪਿਛਲੇ 14 ਵਰ੍ਹੇ ਪਹਿਲਾਂ ਸਾਲ 2009 ਅਤੇ 2011 ਵਿੱਚ ਹੋਈ 7654 ਅਤੇ 3442  ਦੀ ਭਰਤੀ ਸਮੇਂ ਕੁਝ ਅਧਿਆਪਕਾਂ ਵੱਲੋਂ ਦੂਸਰੇ ਸੂਬਿਆਂ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਸਟੈਂਸ ਮੋਡ ਰਾਹੀਂ ਉੱਚ ਯੋਗਤਾ ਹਾਸਿਲ ਕੀਤੀ ਸੀ। ਜਿਸ ਕਾਰਨ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ 14 ਸਾਲਾਂ ਤੋਂ ਰੈਗੂਲਰ ਨਹੀਂ ਕੀਤਾ ਗਿਆ। ਸ. ਬੈਂਸ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਨੇ ਇਸ ਮਾਮਲੇ ਸਬੰਧੀ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕਰਕੇ ਰੈਗੂਲਾਈਜ਼ੇਸ਼ਨ ਪ੍ਰਕ੍ਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। 
 
ਸਿੱਖਿਆ ਮੰਤਰੀ ਅਨੁਸਾਰ ਹੁਣ ਸਿਰਫ ਕੁਝ ਕੁ ਅਧਿਆਪਕ ਹੀ ਰੈਗੂਲਰ ਹੋਣ ਤੋਂ ਰਹਿ ਗਏ ਹਨ ਜਿੰਨਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਦਾ ਕੰਮ ਜਾਰੀ ਹੈ ਜਿਸਨੂੰ ਇਸੇ ਹਫਤੇ ਦੌਰਾਨ ਹੀ ਮੁਕੰਮਲ ਕਰ ਦਿੱਤਾ ਜਾਵੇਗਾ।
ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਸ੍ਰੀ ਸੰਜੀਵ ਸ਼ਰਮਾ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਸੇਵਾਵਾਂ ਰੈਗੂਲਰ ਕਰਨ ਦਾ ਪੱਤਰ ਸੌਂਪਿਆ।ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਦੀ ਡਿਕਸ਼ਨਰੀ ਵਿੱਚੋਂ  'ਕੱਚੇ ਅਧਿਆਪਕ' ਸ਼ਬਦ ਨੂੰ ਸਦਾ ਵਾਸਤੇ ਖਤਮ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ