Thursday, November 21, 2024

Chandigarh

ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ

August 22, 2023 02:21 PM
SehajTimes

ਚੰਡੀਗੜ੍ਹ : ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ।  ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ