ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਬ੍ਰਿਕਸ ਸੰਮੇਲਨ ਲਈ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਪਹੁੰਚ ਗਏ ਹਨ। ਪੀ.ਐੱਮ ਮੋਦੀ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਮਾਤਮੇਲਾ ਸਿਰਿਲ ਰਾਮਾਫੋਸਾ ਦੇ ਸੱਦੇ 'ਤੇ 22 ਤੋਂ 24 ਅਗਸਤ ਤੱਕ ਦੱਖਣੀ ਅਫ਼ਰੀਕਾ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਤਿੰਨ ਦਿਨਾਂ 15ਵੇਂ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਨੇਤਾਵਾਂ ਨਾਲ ਦੁਵੱਲੀ ਬੈਠਕ ਕਰਨਗੇ।
ਦੱਸ ਦੇਈਏ ਕਿ 2019 ਤੋਂ ਬਾਅਦ ਇਹ ਪਹਿਲਾ ਵਿਅਕਤੀਗਤ ਬ੍ਰਿਕਸ ਸੰਮੇਲਨ ਹੈ। ਇਸ ਸਮਾਗਮ ਵਿੱਚ 45 ਤੋਂ ਵੱਧ ਦੇਸ਼ਾਂ ਦੇ ਡੈਲੀਗੇਸ਼ਨ ਹਿੱਸਾ ਲੈ ਰਹੇ ਹਨ।