ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸਹਿਯੋਗ
ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸਹਿਯੋਗ ਸਦਕਾ ਵੱਖ ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਸਾਈਬਰ ਸੁਰੱਖਿਆ ਸਬੰਧੀ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਸਬੰਧ ਤਹਿਤ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਪਟਿਆਲਾ ਦੇ ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ ਵਿਖੇ ਡਿਪਟੀ ਡਾਇਰੈਕਟਰ ਰੇਨੂੰ ਹੰਸਪਾਲ, ਪ੍ਰਿੰਸੀਪਲ ਜਸਜੀਤ ਕੌਰ ਸੋਹੀ, ਸਕੂਲ ਕੋਆਰਡੀਨੇਟਰ ਅਮਰਜੀਤ ਕੌਰ, ਆਈ ਟੀ ਹੈੱਡ ਅਮਰਦੀਪ ਸਿੰਘ, ਸਪੋਰਟਸ ਹੈੱਡ ਭਗਵਤੀ, ਸਾਇੰਸ ਫੈਕਲਟੀ ਸ਼੍ਰੀਮਤੀ ਸ਼ਸ਼ੀ ਅਤੇ ਐਕਜਾਮੀਂਨੇਸ਼ਨ ਹੈੱਡ ਸ਼੍ਰੀਮਤੀ ਜਯੋਤੀ ਦੀ ਦੇਖ ਰੇਖ ਹੇਠ ਗਿਆਰਵਾਂ ਸਾਈਬਰ ਸੁਰੱਖਿਆ ਸੈਮੀਨਾਰ ਕਰਵਾਇਆ ਗਿਆ।
ਸੀਨੀਅਰ ਮੀਤ ਪ੍ਰਧਾਨ ਅਤੇ ਸਾਈਬਰ ਐਕਸਪਰਟ ਅਨੁਰਾਗ ਅਚਾਰੀਆ
ਇਸ ਮੌਕੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਈਬਰ ਐਕਸਪਰਟ ਅਨੁਰਾਗ ਅਚਾਰੀਆ ਨੇ ਸਕੂਲ ਦੇ 90 ਦੇ ਕਰੀਬ ਵਿਦਿਆਰਥੀਆਂ ਨੂੰ ਸੈਮੀਨਾਰ ਵਿਚ ਇੰਟਰਨੈੱਟ ਦੀ ਵਰਤੋਂ ਕਰਦਿਆ ਹੋਣ ਵਾਲੇ ਫਰਾਡ ਤੋਂ ਬਚਣ ਸਬੰਧੀ ਜਾਣਕਰੀ ਦਿੱਤੀ। ਇਸ ਤੋਂ ਇਲਾਵਾ ਸੰਸਥਾ ਦੇ ਪ੍ਰਧਾਨ ਅਰਵਿੰਦਰ ਸਿੰਘ ਅਤੇ ਕੋਆਰਡੀਨੇਟਰ ਡਾ. ਗਗਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਪੜ੍ਹਾਈ ਦੇ ਨਾਲ ਨਾਲ ਚੰਗੇ ਸਮਾਜ ਸੇਵੀ ਬਣਨ ਲਈ ਅਪੀਲ ਕੀਤੀ।
ਉਨ੍ਹਾਂ ਹੋਰਨਾਂ ਸਕੂਲਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੈਮੀਨਾਰ ਨੂੰ ਕਰਵਾਉਣ ਲਈ ਸੰਸਥਾ ਦੇ ਜਨਰਲ ਸੈਕਟਰੀ 9779182335 ਤੇ ਸੰਪਰਕ ਕਰ ਸਕਦੇ ਹੋ। ਉਨ੍ਹਾਂ ਬੱਚਿਆਂ ਨੂੰ ਕੋਈ ਵੀ ਪ੍ਰੇਸ਼ਾਨੀ ਆਉਣ ਤੇ ਸਭ ਤੋਂ ਪਹਿਲਾ ਆਪਣੇ ਮਾਂ ਬਾਪ ਨੂੰ ਦੱਸਣ ਬਾਰੇ ਵੀ ਅਪੀਲ ਕੀਤੀ ਤਾਂ ਜੋ ਬੱਚੇ ਇੰਟਰਨੇਟ ਤੋਂ ਡਰਨ ਦੀ ਬਜਾਏ ਇਸ ਤੋਂ ਚੰਗੀ ਸਿੱਖਿਆ ਲੈਣ ਲਈ ਗੁਰੇਜ ਨਾ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਜੁਆਇੰਟ ਸਕੱਤਰ ਪਰਮਜੀਤ ਸਿੰਘ ਵੀ ਮੌਜੂਦ ਸਨ। ਸੈਮੀਨਾਰ ਦੇ ਅੰਤ ਵਿੱਚ ਉਮੰਗ ਟੀਮ ਵੱਲੋਂ ਵਿਦਿਆਰਥੀਆ ਨੂੰ ਸੁਣੇ ਗਏ ਸੈੱਸ਼ਨ ਸਬੰਧੀ ਸਵਾਲ ਪੁੱਛੇ ਗਏ ਜਿਸ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਪ੍ਰਭਸਿਮਰਨ ਕੌਰ ਜੇਤੂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।