ਮੋਗਾ ਜ਼ਿਲੇ ਧਰਮਕੋਟ ਅਧੀਨ ਪੈਂਦੇ ਪਿੰਡ ਸੰਘੇੜਾ ਦਾ ਰਹਿਣ ਵਾਲਾ
ਮਲੂਕ ਸਿੰਘ ਕਰੀਬ ਇਕ ਮਹੀਨਾ ਪਹਿਲਾਂ ਸਤਲੁਜ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ।ਤਿੰਨ ਦਿਨ ਬਾਅਦ ਉਸ ਦੀ ਲਾਸ਼ ਦਰਿਆ 'ਚ ਝਾੜੀਆਂ 'ਚ ਲਟਕਦੀ ਮਿਲੀ।ਧਰਮਕੋਟ ਦੇ ਐਸ.ਡੀ.ਐਮ ਚਾਰੂ ਮੀਤਾ ਨੇ ਦੱਸਿਆ ਕਿ ਹੁਣ ਪਾਣੀ ਦਾ ਪੱਧਰ ਵੀ ਆਮ ਵਾਂਗ ਹੋ ਗਿਆ ਹੈ, ਫਿਰ ਵੀ ਪ੍ਰਸ਼ਾਸਨ ਵੱਲੋਂ ਵਾਰ-ਵਾਰ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ
ਪਰ ਲੋਕ ਆਪਣਾ ਘਰ ਛੱਡਣ ਲਈ ਤਿਆਰ ਨਹੀਂ ਹਨ। ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ।ਇਸਦੇ ਨਾਲ ਹੀ ਉਹਨਾਂ ਹੜ੍ਹ ‘ਚ ਰੁੜ੍ਹੇ ਬਜ਼ੁਰਗ ਦੀ ਲਾਸ਼ ਮਿਲਣ ‘ਤੇ ਪਰਿਵਾਰ ਨੂੰ 4 ਲੱਖ ਦਾ ਮੁਆਵਜ਼ਾ ਦਿੱਤਾ।