ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਦੀ ਇੱਕ ਹੰਗਾਮੀ ਮੀਟਿੰਗ
ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਦੀ ਇੱਕ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਸੂਬਾ ਮੀਤ ਪ੍ਰਧਾਨ ਸ. ਸਿਕੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੰਗਰੂਰ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਰੈਲੀ ਵਿੱਚ ਪੁਲਿਸ ਦੁਆਰਾ ਕੀਤੇ ਗਏ ਲਾਠੀਚਾਰਜ ਤਸ਼ੱਦਦ ਦੇ ਰੋਸ਼ ਵਜੋਂ 25 ਅਗੱਸਤ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਜ਼ਿਲ੍ਹਾ ਪੱਧਰੀ ਰੋਸ਼ ਪ੍ਰਦਰਸ਼ਨ ਕੀਤਾ ਜਾ ਰਹੇ ਹਨ। ਇਸ ਲੜੀ ਵਿੱਚ ਕੰਪਿਊਟਰ ਅਧਿਅਪਾਕ ਯੂਨੀਅਨ ਬਰਨਾਲਾ ਵੱਲੋਂ ਵੀ ਜ਼ਿਲ੍ਹਾ ਬਰਨਾਲਾ ਵਿਖੇ ਸਮੂਹ ਜ਼ਿਲ੍ਹੇ ਬਰਨਾਲੇ ਦੇ ਕੰਪਿਊਟਰ ਅਧਿਆਪਕਾਂ ਅਤੇ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਕੈਬਿਨਟ ਮੰਤਰੀ ਦੇ ਘਰ ਤੱਕ ਰੋਸ਼ ਮਾਰਚ ਕੀਤਾ ਜਾਵੇਗਾ।
ਕੰਪਿਊਟਰ ਫ਼ੈਕਲਟੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਕੰਪਿਊਟਰ ਫ਼ੈਕਲਟੀ ਲਵਪ੍ਰੀਤ ਸਿੰਘ ਦੀ ਹੋਈ ਬੇਵਕਤੀ ਮੌਤ ਦੇ ਦੁੱਖ ਪ੍ਰਗਟ ਕਰਦਿਆਂ ਜ਼ਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਨੇ ਕਿਹਾ ਕਿ ਹੁਣ ਤੱਕ 100 ਤੋਂ ਵੱਧ ਕੰਪਿਊਟਰ ਅਧਿਆਪਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ ਪ੍ਰੰਤੂ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਹੋਣ ਦੇ ਬਾਵਜੂਦ ਰੈਗੂਲਰ ਅਧਿਆਪਕਾਂ ਵਾਲੀਆਂ ਸਹੂਲਤਾਂ ਜਿਵੇਂ ਕਿ ਮੈਡੀਕਲ ਰੀਇੰਬਰਸਮੈਂਟ, ਮੌਤ ਉਪਰੰਤ ਪਰਿਵਾਰ ਨੂੰ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਜੀਅ ਨੂੰ ਨੌਕਰੀ ਵਰਗੀਆਂ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਲਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਆਮ ਮੁਲਾਜ਼ਮਾ ਵਾਂਗ ਹੀ ਬਣਦੀਆਂ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣ ਅਤੇ ਉਨ੍ਹਾ ਦੇ ਪਰਿਵਾਰ ਨੂੰ ਮੌਤ ਉੋਪਰੰਤ ਮਿਲਣ ਵਾਲੀ ਨੌਕਰੀ, ਮੁਆਵਜਾ ਦਿੱਤਾ ਜਾਵੇ। ਇਸ ਮੀਟਿੰਗ ਵਿੱਚ ਸਿਕੰਦਰ ਅਤੇ ਪਰਦੀਪ ਕੁਮਾਰ ਤੋਂ ਬਿਨਾ ਜਸਵੀਰ ਸਿੰਘ, ਜਸਵੀਰ ਸਿੰਘ, ਨਿਰਭੈ ਸਿੰਘ, ਗੁਰਬਿੰਦਰ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਕੁਮਾਰ, ਭੁਪਿੰਦਰ ਸਿੰਘ, ਕਿਰਨਦੀਪ ਸਿੰਘ, ਵਿਕਾਸ ਕੁਮਾਰ, ਅਵਤਾਰ ਸਿੰਘ ਕੁਤਬਾ, ਰਾਧੇ ਸ਼ਿਆਮ, ਅਵਤਾਰ ਸਿੰਘ ਸਿੱਧੂ, ਚਰਨਜੀਤ ਸਿੰਘ, ਧਰਮਪਾਲ, ਤਰਸੇਮ ਸਿੰਘ, ਵਿਪੁਲ ਕੁਮਾਰ, ਮੋਨੂੰ ਗੁਪਤਾ, ਹਰਪਾਲ ਕੌਰ, ਸੁਖਜੀਤ ਕੌਰ, ਸੁਮਨਦੀਪ ਕੌਰ ਅਤੇ ਹੋਰ ਕੰਪਿਊਟਰ ਅਧਿਆਪਕ ਹਾਜਰ ਸਨ।