ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਵਿੱਚ ਪੀਐਮ ਨਰੇਂਦਰ ਮੋਦੀ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸੋਸ਼ਲਿਸਟ ਪਾਰਟੀ ਆਫ ਇੰਡੀਆ ਦਾ 7 ਮੈਂਬਰੀ ਵਫ਼ਦ ਓਮ ਸਿੰਘ ਸਟਿਆਣਾ ਤੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਨੂੰ ਮਿਲਿਆ।
ਇਸ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਤਿੰਨ ਸਫ਼ਿਆਂ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਵਫ਼ਦ ਨੇ ਧਾਰਾ 153 (ਏ),153 (ਬੀ), 295 (ਏ), 505 (2) ਅਤੇ ਸੈਕਸ਼ਨ 123 (3ਏ) ਅਤੇ 125 ਭਾਰਤ ਦੇ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।
ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ 7 ਮੈਂਬਰੀ ਵਫ਼ਦ ਵਿਚ ਸ਼ਾਮਲ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵਿਚਾਰਾਂ ਦੀ ਆਜ਼ਾਦੀ ਦੇ ਪ੍ਰਗਟਾਵੇ ਦੀ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਉਲੰਘਣਾ ਕੀਤੀ ਗਈ ਹੈ।