Thursday, November 21, 2024

Chandigarh

ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2

August 24, 2023 06:31 PM
SehajTimes
ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈਚ: ਮੀਤ ਹੇਅਰ
 
ਚੰਡੀਗੜ੍ਹ  ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ।
 
 
ਖੇਡ ਮੰਤਰੀ ਨੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ
 
ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਲਈ ਸੱਦੀ ਸਮੀਖਿਆ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਮੀਤ ਹੇਅਰ ਨੇ ਦੱਸਿਆ ਕਿ ਇਸ ਵੇਲੇ ਮਸ਼ਾਲ ਮਾਰਚ ਪੰਜਾਬ ਦੇ ਹਰ ਜ਼ਿਲੇ ਵਿੱਚ ਜਾ ਰਹੀ ਹੈ ਜੋ ਅੱਜ ਹੁਸ਼ਿਆਰਪੁਰ ਪੁੱਜੀ ਹੈ। ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਖੇਡਾਂ ਦੀ ਮਸ਼ਾਲ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਬਠਿੰਡਾ ਵਿਖੇ ਪੁੱਜੇਗੀ ਜਿਸ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਕੌਮਾਂਤਰੀ ਖਿਡਾਰੀਆਂ ਵੱਲੋਂ ਸਟੇਡੀਅਮ ਦਾ ਚੱਕਰ ਲਗਾ ਕੇ ਜਲਾਇਆ ਜਾਵੇਗਾ। ਮਾਰਚ ਪਾਸਟ ਵਿੱਚ ਸਾਰੇ ਜ਼ਿਲਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਵੱਲੋਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ।
 
ਬਠਿੰਡਾ ਵਿਖੇ ਰੰਗਾਰੰਗ ਸਮਾਰੋਹ ਦੌਰਾਨ ਹੋਵੇਗਾ ਖੇਡਾਂ ਦਾ ਰਸਮੀ ਉਦਘਾਟਨ
 
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਕ ਤੇ ਪੀ.ਟੀ.ਸ਼ੋਅ ਹੋਵੇਗਾ। ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀ ਐਲਾਨ ਕਰਨਗੇ ਜਿਸ ਤੋਂ ਬਾਅਦ ਇਹ ਖੇਡਾਂ ਸ਼ੁਰੂ ਹੋ ਜਾਣਗੀਆਂ। ਇਸ ਵਾਰ ਵੱਖ-ਵੱਖ ਅੱਠ ਉਮਰ ਵਰਗਾਂ ਵਿੱਚ 35 ਖੇਡਾਂ ਦੇ ਮੁਕਾਬਲੇ ਬਲਾਕ ਤੋਂ ਰਾਜ ਪੱਧਰ ਤੱਕ ਕਰਵਾਏ ਜਾਣਗੇ।
 
ਮਸ਼ਾਲ ਮਾਰਚ ਵਿੱਚ ਕੌਮਾਂਤਰੀ ਪ੍ਰਸਿੱਧੀ ਹਾਸਲ ਖਿਡਾਰੀ ਸ਼ਾਮਲ ਹੋਣਗੇ
 
ਖੇਡ ਮੰਤਰੀ ਨੇ ਮੀਟਿੰਗ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਦਘਾਟਨੀ ਸਮਾਰੋਹ ਦੀਆਂ ਰਸਮੀ ਕਾਰਵਾਈਆਂ ਨੂੰ ਖੇਡਾਂ ਦੀ ਭਾਵਨਾ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਨਾਂ ਕਿਹਾ ਕਿ ਸਟੇਡੀਅਮ ਵਿੱਚ ਆਉਣ ਵਾਲੇ ਦਰਸ਼ਕਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਉਨਾਂ ਦਾ ਦਾਖਲੇ, ਬੈਠਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਖੇਡ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੀਡਿਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਅਤੇ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ.ਚੀਮਾ ਹਾਜ਼ਰ ਹੋਏ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ