ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਜੰਗ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਵੱਲੋਂ ਮੰਗੀ ਜਾਣਕਾਰੀ ਨਹੀਂ ਦੇ ਰਹੇ ਜੋ ਕਿ ਸੰਵਿਧਾਨਿਕ ਕਰਤੱਵ ਦਾ ਅਪਮਾਨ ਹੈ। ਪੰਜਾਬ ਦੇ ਰਾਜਪਾਲ ਦਾ ਇਹ ਵੀ ਕਹਿਣਾ ਹੈ ਕਿ 11 ਦਿਨ ਬਾਅਦ ਵੀ ਮੁੱਖ ਮੰਤਰੀ ਦਾ ਜਵਾਬ ਨਹੀਂ ਮਿਲ ਰਿਹਾ ਹੈ। ਜਿਸ ਚਿੱਠੀ ਵਿੱਚ ਰਾਜਪਾਲ ਨੇ ਮੁੱਖ ਮੰਤਰੀ ਨੂੰ ਰਾਸ਼ਟਰਪਤੀ ਰਾਜ ਲਗਾਉਣ ਦੀ ਚਿਤਾਵਨੀ ਦਿੱਤੀ ਹੈ ਉਹ 15 ਅਗੱਸਤ ਨੂੰ ਲਿਖਿਆ ਗਿਆ ਸੀ। ਇਹ ਚਿੱਠੀ ਵੀ ਇਕ ਯਾਦ ਕਰਵਾਉਣ ਲਈ ਹੈ, ਰਾਜਪਾਲ ਦਾ ਕਹਿਣਾ ਹੈ ਕਿ ਉਹ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗ ਚੁੱਕੇ ਹਨ।
ਦਸਣਯੋਗ ਹੈ ਕਿ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਿਹਾ ਕਿ ਰਾਜਭਵਨ ਵੱਲੋਂ ਮੰਗੀ ਗਈ ਜਾਣਕਾਰੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਜੋ ਕਿ ਸੰਵਿਧਾਨਿਕ ਕਰਤੱਵ ਦਾ ਅਪਮਾਨ ਹਨ। ਮੁੱਖ ਮੰਤਰੀ ਦੇ ਇਸ ਵਿਵਹਾਰ ’ਤੇ ਉਨ੍ਹਾਂ ਦੇ ਕੋਲ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਦਾ। ਰਾਜਪਾਲ ਨੇ ਆਪਣੇ ਰੁੱਕੇ ਵਿੱਚ ਸਪਸ਼ਟ ਕਿਹਾ ਹੈ ਕਿ ਜੇਕਰ ਉਨ੍ਹਾਂ ਨੇ ਗਵਰਨਰ ਹਾਊਸ ਦੇ ਪੱਤਰਾਂ ਦਾ ਜਵਾਬ ਨਹੀਂ ਦਿੱਤਾ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਰਾਜਪਾਲ ਵੱਲੋਂ ਮੰਗੀਆਂ ਗਈਆਂ ਜਾਣਕਾਰੀਆਂ ਦਾ ਵੇਰਵਾ
ਜ਼ਿਕਰਯੋਗ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਇਹ ਜਵਾਬ ਮੰਗ ਰਹੇ ਹਨ ਕਿ ਪੰਜਾਬ ਵਿਚ ਨਸ਼ਾ ਜ਼ੋਰਾਂ ’ਤੇ ਚੱਲ ਰਿਹਾ ਹੈ। ਉਨ੍ਹਾਂ ਚਿੱਠੀ ਵਿੱਚ ਲਿਖਿਆ ਹੈ ਕਿ ਏਜੰਸੀਆਂ ਦੀਆਂ ਰਿਪੋਰਟਾਂ ਦੇ ਅਨੁਸਾਰ ਸੂਬੇ ਵਿੱਚ ਦਵਾਈਆਂ ਦੀਆਂ ਦੁਕਾਨਾਂ ’ਤੇ ਵੀ ਨਸ਼ੀਲੇ ਪਦਾਰਥ ਮਿਲਦੇ ਹਨ। ਇਥੋਂ ਤੱਕ ਕਿ ਰਾਜ ਸਰਕਾਰ ਦੇ ਕੰਟਰੋਲ ਵਾਲੇ ਸ਼ਰਾਬ ਦੇ ਠੇਕਿਆਂ ’ਤੇ ਵੀ ਨਸ਼ੀਲੇ ਪਦਾਰਥ ਵੇਚੇ ਜਾ ਰਹੇ ਹਨ।
ਵਿਰੋਧੀ ਵੀ ਹੋਏ ਸਰਗਰਮ
ਪੰਜਾਬ ਦੇ ਰਾਜਪਾਲ ਵੱਲੋਂ ਭੇਜੀਆਂ ਚਿੱਠੀਆਂ ਦਾ ਜਵਾਬ ਨਾ ਮਿਲਣ ਦੀ ਘਟਨਾ ਜਦੋਂ ਤੋਂ ਜੱਗ ਜਾਹਿਰ ਹੋਈ ਹੈ ੳਸ ਸਮੇਂ ਤੋਂ ਬਾਅਦ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਾ ਅਤੇ ਜਗਮੋਹਨ ਸਿੰਘ ਰਾਜੂ ਨੇ ਆਪਣੇ ਟਵੀਟ ਵਿੱਚ ਮੁੱਖ ਮੰਤਰੀ ਹੰਕਾਰੀ ਆਖਿਆ ਹੈ। ਸਿਰਸਾ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੰਕਾਰ ਕਾਰਨ ਪੰਜਾਬ ਵਿੱਚ ਅਜਿਹਾ ਮਾਹੌਲ ਬਣਦਾ ਜਾ ਰਿਹਾ ਹੈ।