Friday, September 20, 2024

Chandigarh

ਸਿੱਖਿਆ ਮੰਤਰੀ ਨੇ IIM ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਵਾਸਤੇ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

August 28, 2023 09:10 AM
SehajTimes
ਚੰਡੀਗੜ੍ਹ- ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
 
ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਹੈਡਮਾਸਟਰਾਂ ਦਾ ਦੂਜਾ ਬੈਚ ਹੈ, ਜੋ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਇਕੋ-ਇੱਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ‘ਚ ਪੜ੍ਹਦੇ ਆਪਣੀ ਉਮਰ ਦੇ ਵਿਦਿਆਰਥੀਆਂ ਨਾਲ ਕੰਪੀਟ ਕਰ ਸਕਣ।
 
ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ 
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇਹ ਅਧਿਆਪਕ ਵਿਸ਼ੇਸ਼ ਸਿਖਲਾਈ ਨਾਲ ਆਪਣੀ ਮੁਹਾਰਤ ਨੂੰ ਨਿਖਾਰ ਕੇ ਭਵਿੱਖ ਲਈ ਯੋਗ ਅਤੇ ਹੁਨਰਮੰਦ ਵਿਦਿਆਰਥੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਉਨ੍ਹਾਂ ਉਮੀਦ ਜਤਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਵੇਗਾ।
 
 

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ