Friday, November 22, 2024

Malwa

ਜੇਲ੍ਹਾਂ ਦੇ ਡਿਪਟੀ ਤੇ ਸਹਾਇਕ ਸੁਪਰਡੈਂਟਾਂ, ਵਾਰਡਰਾਂ ਤੇ ਮੈਟਰਨਜ਼ ਦੀ ਪਾਸਿੰਗ ਆਊਟ ਪਰੇਡ

August 28, 2023 07:24 PM
SehajTimes

ਪਟਿਆਲਾ : ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਅੱਜ ਇੱਥੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਪੰਜਾਬ ਜੇਲ ਵਿਭਾਗ ਦੇ 4 ਡਿਪਟੀ ਸੁਪਰਡੈਂਟਾਂ, 85 ਵਾਰਡਰਾਂ ਤੇ 8 ਮੈਟਰਨਜ਼ ਸਮੇਤ ਹਿਮਾਚਲ ਪ੍ਰਦੇਸ਼ ਦੇ 5 ਸਹਾਇਕ ਸੁਪਰਡੈਂਟਾਂ ਦੀ ਪਾਸਿੰਗ ਆਊਟ ਪਰੇਡ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਿਖਲਾਈ ਦਾ ਮੰਤਵ ਜੇਲ੍ਹ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ

ਆਪਣੇ ਸੰਬੋਧਨ ਮੌਕੇ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਨੇ ਕਿਹਾ ਕਿ ਇਸ ਸਿਖਲਾਈ ਦੌਰਾਨ ਜੇਲ੍ਹਾਂ ਵਿੱਚ ਹਾਈ ਰਿਸਕ ਬੰਦੀਆਂ ਤੇ ਇਨ੍ਹਾਂ ਦੇ ਆਪਸ 'ਚ ਝਗੜਿਆਂ, ਸਮਰੱਥਾ ਤੋਂ ਜ਼ਿਆਦਾਂ ਕੈਦੀਆਂ ਸਮੇਤ ਜੇਲ ਵਿਭਾਗ ਦੇ ਮੰਤਵ 'ਬੰਦੀ, ਸੰਭਾਲ ਅਤੇ ਸੁਧਾਰ (ਕਸਟਡੀ, ਕੇਅਰ ਐਂਡ ਕੁਰੈਕਸ਼ਨ)' ਦੀ ਪੂਰਤੀ ਕਰਨ ਤੋਂ ਇਲਾਵਾ ਅਦਾਲਤਾਂ, ਕਮਿਸ਼ਨਾਂ ਅਤੇ ਜੇਲ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਸਿਖਾਈ ਜਾਂਦੀ ਹੈ। ਏ.ਡੀ.ਜੀ.ਪੀ. ਨੇ ਕਿਹਾ ਕਿ ਮੌਜੂਦਾ ਸਮੇਂ ਜੇਲ੍ਹਾਂ ਵਿੱਚ ਸੇਵਾ ਨਿਭਾਅ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਨਿੱਤ ਨਵੀਂਆਂ ਚੁਣੌਤੀਆਂ ਦਰਪੇਸ਼ ਹਨ, ਜਿਨ੍ਹਾਂ ਨਾਲ ਨਜਿੱਠਣ ਲਈ ਇਹ ਟ੍ਰੇਨਿੰਗ ਕਾਫ਼ੀ ਸਹਾਈ ਹੋਵੇਗੀ।

ਉਨ੍ਹਾਂ ਨੇ ਪਾਸਿੰਗ ਆਊਟ ਪਰੇਡ ਦੌਰਾਨ 102 ਟ੍ਰੇਨੀਆਂ ਵੱਲੋਂ ਵਰ੍ਹਦੇ ਮੀਂਹ ਵਿੱਚ ਦਿਖਾਈ ਗਈ ਦ੍ਰਿੜਤਾ ਅਤੇ ਹੌਂਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਤੇ ਟ੍ਰੇਨੀਆਂ ਨੂੰ ਸਫ਼ਲ ਸਿਖਲਾਈ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਸ ਟ੍ਰੇਨਿੰਗ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਜਿਹੜੀ ਸਿਖਲਾਈ ਹਾਸਲ ਕੀਤੀ ਹੈ, ਉਹ  ਉਨ੍ਹਾਂ ਦੇ ਫੀਲਡ ਡਿਊਟੀ ਵਿੱਚ ਕੰਮ ਆਵੇਗੀ।


ਇਸ ਮੌਕੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਰਿਪੋਰਟ ਪੇਸ਼ ਕੀਤੀ ਅਤੇ ਦੱਸਿਆ ਕਿ ਵੱਖ-ਵੱਖ ਜੇਲ੍ਹਾਂ ਦੇ ਡਿਪਟੀ ਤੇ ਸਹਾਇਕ ਸੁਪਰਡੈਂਟਜ਼, ਵਾਰਡਰਜ਼ ਤੇ ਮੈਟਰਨਜ਼ ਦੇ ਬੈਚ ਨੰਬਰ 93, 94, 95 ਅਤੇ 96 ਦੀ ਪਾਸਿੰਗ ਆਊਟ ਪ੍ਰੇਡ ਕਰਵਾਈ ਗਈ ਹੈ। ਸਮਾਰੋਹ ਦੇ ਅੰਤ ਵਿੱਚ ਵਾਇਸ ਪ੍ਰਿੰਸੀਪਲ ਮੁਕੇਸ਼ ਕੁਮਾਰ ਸ਼ਰਮਾ ਨੇ ਧੰਨਵਾਦ ਕੀਤਾ। ਟ੍ਰੇਨਿੰਗ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਟ੍ਰੇਨੀਜ਼ ਨੂੰ ਏ.ਡੀ.ਜੀ.ਪੀ. ਅਰੁਣਪਾਲ ਸਿੰਘ ਵੱਲੋਂ ਸਨਮਾਨਤ ਵੀ ਕੀਤਾ ਗਿਆ। ਟ੍ਰੇਨੀਆਂ ਨੇ ਮਾਰਸ਼ਲ ਆਰਟ ਅਤੇ ਭੰਗੜੇ ਦੀ ਵੀ ਪੇਸ਼ਕਾਰੀ ਕੀਤੀ।


ਸਮਾਰੋਹ ਮੌਕੇ ਆਈ.ਜੀ. ਜੇਲਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਸੁਰਿੰਦਰ ਸਿੰਘ ਸੈਣੀ, ਐਸ.ਪੀ ਸਥਾਨਕ ਹਰਬੰਤ ਕੌਰ, ਡੀ.ਐਸ.ਪੀ. ਸੁਖਅੰਮ੍ਰਿਤ ਸਿੰਘ ਰੰਧਾਵਾ ਸਮੇਤ ਪਟਿਆਲਾ, ਲੁਧਿਆਣਾ, ਸੰਗਰੂਰ, ਨਾਭਾ, ਬਰਨਾਲਾ ਤੇ ਮਲੇਰਕੋਟਲਾ ਜੇਲ੍ਹਾਂ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਸ਼ਿਵਰਾਜ ਸਿੰਘ ਨੰਦਗੜ੍ਹ, ਮਨਜੀਤ ਸਿੰਘ ਟਿਵਾਣਾ, ਰਮਨਦੀਪ ਸਿੰਘ ਭੰਗੂ, ਕੁਲਵਿੰਦਰ ਸਿੰਘ, ਗੁਰਮੁੱਖ ਸਿੰਘ, ਪਰਦਮਨ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ