ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਬਤੋਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੁੰਦਿਆਂ ਸਾਲ 5 ਨਵੰਬਰ 2016 ਤੋਂ 29 ਨਵੰਬਰ 2017 ਦੇ ਸਮੇਂ ਦੌਰਾਨ ਬਤੌਰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦਿਆਂ ਹੋਇਆਂ ਉਨ੍ਹਾਂ ਨੂੰ ਵੀ ਸਿੰਘ ਸਾਹਿਬ ਨਾਲ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿੱਥੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੇ ਤੌਰ ਤੇ ਆਪਣੀਆਂ ਸੇਵਾਵਾਂ ਨਿਭਾਈਆਂ ਉੱਥੇ ਹੀ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਵੀ ਆਪਣਿਆਂ ਸੇਵਾਵਾਂ ਸੰਗਤਾਂ ਨੂੰ ਪ੍ਰਦਾਨ ਕੀਤੀਆਂ ।
ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਜਗਤਾਰ ਸਿੰਘ ਵੱਲੋਂ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ, ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ, ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਸਮੇਤ ਹੋਰ ਵੱਖ ਵੱਖ ਧਾਰਮਿਕ ਅਸਥਾਨਾਂ ਤੋਂ ਸਮੁੱਚੀ ਸੰਗਤ ਨੂੰ ਹਮੇਸ਼ਾ ਧਰਮ ਕਰਮ ਅਤੇ ਗੁਰਬਾਣੀ ਵਿੱਚ ਪਰਪੱਖ ਰਹਿਣ ਦੀ ਸਿੱਖਿਆ ਦਿੱਤੀ ।